ਉੱਤਰ-ਪ੍ਰਦੇਸ਼ : ਸਕੂਲ ਬੱਸ ਅਤੇ ਰੇਲ ਗੱਡੀ ‘ਚ ਭਿਆਨਕ ਟੱਕਰ, 13 ਬੱਚਿਆਂ ਦੀ ਮੌਤ

0
216

ਕੁਸ਼ੀਨਗਰ— ਉੱਤਰ-ਪ੍ਰਦੇਸ਼ ਦੇ ਕੁਸ਼ੀਨਗਰ ‘ਚ ਵੀਰਵਾਰ ਸਵੇਰੇ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ 13 ਬੱਚਿਆਂ ਦੀ ਮੌਤ ਹੋ ਗਈ। ਇੱਥੇ ਦੁਦਹੀ ਰੇਲਵੇ ਕ੍ਰਾਸਿੰਗ ‘ਤੇ ਸਕੂਲ ਵੈਨ ਅਤੇ ਰੇਲ ਗੱਡੀ ਦੀ ਜ਼ਬਰਦਸਤ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਡਿਵਾਇਨ ਪਬਲਿਕ ਸਕੂਲ ਦੀ ਸੀ। ਇਸ ਭਿਆਨਕ ਹਾਦਸੇ ‘ਚ ਬੱਸ ‘ਚ ਬੈਠੇ 13 ਬੱਚਿਆਂ ਦੀ ਦਰਦਨਾਕ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ 25 ਬੱਚੇ ਸਵਾਰ ਸਨ।
ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਇਸ ਦਰਦਨਾਕ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਹਾਦਸੇ ‘ਚ ਮਰਨ ਵਾਲਿਆਂ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ ਅਤੇ ਇਸੇ ਦੌਰਾਨ ਵਿਸ਼ੁਨਪੁਰਾ ਥਾਣੇ ਦੇ ਦੁਦਹੀ ਰੇਲਵੇ ਕ੍ਰਾਸਿੰਗ ਕੋਲ ਰੇਲ ਗੱਡੀ ਨਾਲ ਟੱਕਰ ਹੋ ਗਈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

LEAVE A REPLY