ਪੰਜਾਬ ਸਰਕਾਰ ਵਲੋਂ ਝੋਨੇ ਦੀ ਪਨੀਰੀ ਦੀ ਬਿਜਾਈ ਅਤੇ ਲਵਾਈ ਸਬੰਧੀ ਮਿਤੀਆਂ ਦਾ ਐਲਾਨ

0
128

ਪਨੀਰੀ ਦੀ ਬਿਜਾਈ 20 ਮਈ ਤੇ ਲਵਾਈ 20 ਜੂਨ ਤੋਂ ਬਾਅਦ
ਜਲੰਧਰ (ਰਮੇਸ਼ ਗਾਬਾ) ਪੰਜਾਬ ਸਰਕਾਰ ਵਲੋਂ ਝੋਨੇ ਦੀ ਪਨੀਰੀ ਦੀ ਬਿਜਾਈ ਅਤੇ ਲਵਾਈ ਸਬੰਧੀ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ । ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਝੋਨੇ ਦੀ ਪਨੀਰੀ ਦੀ ਬਿਜਾਈ 20 ਮਈ ਤੋਂ ਬਾਅਦ ਅਤੇ ਝੋਨੇ ਦੀ ਲਵਾਈ 20 ਜੂਨ ਤੋਂ ਬਾਅਦ ਹੀ ਕੀਤੀ ਜਾ ਸਕਦੀ ਹੈ।   ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਖੇਤੀ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਕਣਕ ਦੀ ਖ਼ਰੀਦ ਦੇ ਸ਼ੀਜਨ ਦੇ ਖਾਤਮੇ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਝੋਨੇ ਦੀ ਲਵਾਈ ਸਬੰਧੀ ਨਵੀਆਂ ਮਿਤੀਆਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਅਗੇਤੇ ਝੋਨੇ ਦੀ ਲਵਾਈ ਕਾਰਨ ਜਮੀਨ ਹੇਠਲੇ ਪਾਣੀ ਦੇ ਪੱਧਰ ਦੇ ਡਿੱਗਣ ਅਤੇ ਜਮੀਨ ਦੀ ਸਿਹਤ ਨੂੰ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਸੁਰੂ ਕਰਨ।

LEAVE A REPLY