ਸ਼ਾਹਕੋਟ ਜਿਮਨੀ ਚੋਣ ਸਬੰਧੀ ਡੀ.ਐੱਸ.ਪੀ. ਨੇ ਚਲਾਈ ਸਰਚ ਮੁਹਿੰਮ, ਵਾਹਨਾਂ ਦੀ ਕੀਤੀ ਜਾਂਚ

0
90

ਸ਼ਾਹਕੋਟ/ਮਲਸੀਆਂ- ਵਿਧਾਨ ਸਭਾ ਹਲਕਾ ਸ਼ਾਹਕੋਟ ‘ਚ 28 ਮਈ ਨੂੰ ਹੋਣ ਵਾਲੀ ਜਿਮਨੀ ਚੋਣ ਸਬੰਧੀ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਸ. ਦਿਲਬਾਗ ਸਿੰਘ ਡੀ.ਐੱਸ.ਪੀ. ਸ਼ਾਹਕੋਟ ਵੱਲੋਂ ਪੁਲਿਸ ਪਾਰਟੀਆਂ ਨੂੰ ਨਾਲ ਲੈ ਕੇ ਵੱਖ-ਵੱਖ ਥਾਂਈ ਵਿਸ਼ੇਸ਼ ਨਾਕਾਬੰਦੀ ਕਰਕੇ ਗੱਡੀਆਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਜਿਥੇ ਗੱਡੀਆਂ ਦੀ ਤਲਾਸ਼ੀ ਲਈ, ਉਥੇ ਹੀ ਸ਼ੱਕੀ ਗੱਡੀਆਂ ‘ਤੇ ਵੀ ਖਾਸ ਨਜ਼ਰ ਰੱਖੀ ਗਈ। ਇਸ ਮੌਕੇ ਡੀ.ਐੱਸ.ਪੀ. ਦਿਲਬਾਗ ਸਿੰਘ ਨੇ ਕਿਹਾ ਕਿ ਜਿਮਨੀ ਚੋਣਾਂ ਸਬੰਧੀ ਪੁਲਿਸ ਪ੍ਰਸਾਸ਼ਨ ਵੱਲੋਂ ਟੀਮਾਂ ਬਣਾਕੇ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਉਨਾਂ ਨਾਲ ਫਲਾਇੰਗ ਸਕੂਐਡ ਅਤੇ ਹੋਰ ਟੀਮਾਂ ਵੀ ਸ਼ਾਮਲ ਹਨ। ਉਨਾਂ ਦੱਸਿਆ ਕਿ ਇਸ ਜਾਂਚ ਦੌਰਾਨ ਮਾੜੇ ਅਨਸਰਾਂ ‘ਤੇ ਵੀ ਖਾਸ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨਾਂ ਕਿਹਾ ਕਿ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਸ਼ਾਹਕੋਟ ਜਿਮਨੀ ਚੋਣ ਨੂੰ ਨਿਰਪੱਖ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪੜ੍ਹੇ ਚਾੜ੍ਹਨ ਲਈ ਪ੍ਰਸਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮੂਹ ਵੋਟਰ ਬਿਨਾਂ ਕਿਸੇ ਡਰ ਅਤੇ ਖੌਫ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ।

LEAVE A REPLY