ਗੁਰੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਕਾਮ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ

0
92

ਜਲੰਧਰ (ਰਮੇਸ਼ ਗਾਬਾ) ਗੁਰੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਕਾਮ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਈਨਾ ਧੀਰ ਨੇ ੫੫੦ ਵਿਚੋਂ ੪੩੩ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਮੈਰਿਟ ਹਾਸਲ ਕੀਤੀ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ‘ਤੇ ਬਹੁਤ ਮਾਣ ਹੈ। ਅਸੀਂ ਇਨ੍ਹਾਂ ਵਿਦਿਆਰਥੀਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਵੀ ਕਰਾਂਗੇ। ਇਸ ਮੌਕੇ ਪ੍ਰੋ. ਰਸ਼ਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ ਅਤੇ ਪ੍ਰੋ. ਜਤਿੰਦਰਪਾਲ ਸਿੰਘ ਵੀ ਹਾਜ਼ਰ ਸਨ।

LEAVE A REPLY