ਰਾਜਸਥਾਨ ‘ਚ ਡਿੱਗੀ ਤਿੰਨ ਮੰਜ਼ਿਲਾ ਇਮਾਰਤ

0
147

ਜੋਧਪੁਰ (ਟੀਐਲਟੀ ਨਿਊਜ਼) ਰਾਜਸਥਾਨ ਦੇ ਜੋਧਪੁਰ ‘ਚ ਮੰਗਲਵਾਰ ਦੁਪਹਿਰ ਨੂੰ ਇੱਕ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ। ਇਮਾਰਤ ਦੇ ਮਲਬੇ ਹੇਠੋਂ ਤਿੰਨ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦਕਿ ਕਈ ਹੋਰ ਲੋਕਾਂ ਦਾ ਅਜੇ ਵੀ ਮਲਬੇ ਹੇਠਾਂ ਦੱਬੇ ਹੋਣ ਦਾ ਸ਼ੱਕ ਹੈ। ਇਹ ਹਾਦਸਾ ਜੋਧਪੁਰ ਦੇ ਸਰਦਾਰਪੁਰਾ ਇਲਾਕੇ ‘ਚ ਵਾਪਰਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਬਚਾਅ ਟੀਮ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤਾ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY