ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਕੰਪਿਊਟਰ ਦਾ ਬੇਸਿਕ ਕੋਰਸ ਪਹਿਲੀ ਜੂਨ ਤੋਂ

0
356

ਜਲੰਧਰ (ਰਮੇਸ਼ ਗਾਬਾ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਜਲੰਧਰ ਦੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਤਿੰਨ ਮਹੀਨੇ ਦਾ  ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਜਰ ਯਸ਼ਪਾਲ ਸਿੰਘ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਨੇ ਦੱਸਿਆ ਕਿ ਇਸ ਕੋਰਸ ਲਈ ਘੱਟੋ ਤੋਂ ਘੱਟ ਯੋਗਤਾ 10ਵੀਂ ਪਾਸ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ ਦੇ ਨਾਲ-ਨਾਲ ਹੋਰਨਾਂ ਵਰਗਾਂ ਦੇ ਬੱਚਿਆਂ ਨੂੰ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੋਰਸ ਵਿੱਚ ਸਾਬਕਾ ਸੈਨਿਕਾਂ ਅਤੇ ਸਮਾਜ ਦੇ ਕਮਜੋਰ ਵਰਗ ਦੇ ਬੱਚਿਆਂ ਤੋਂ ਨਾ-ਮਾਤਰ ਫੀਸ ਹੀ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਦਾਖਲੇ ਦੀ ਅੰਤਿਮ ਮਿਤੀ 31 ਮਈ 2018 ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਸਬੰਧੀ ਵਧੇਰੇ ਜਾਣਕਾਰੀ ਫੋਨ ਨੰ : 0181-2452290, 94642-41268 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY