ਅਮਿਤ ਸ਼ਾਹ ਦਾ ਚੰਡੀਗੜ੍ਹ ਦੌਰਾ, ਪ੍ਰਕਾਸ਼ ਸਿੰਘ ਬਾਦਲ ਦੇ ਘਰ ਪੁੱਜੇ

0
282

ਚੰਡੀਗੜ੍ਹ : ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦਿਆਂ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਚੰਡੀਗੜ੍ਹ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਪੁੱਜੇ। ਇਸ ਦੌਰਾਨ ਅਮਿਤ ਸ਼ਾਹ ਪੰਜਾਬ ‘ਚ ਭਾਜਪਾ ਦੇ ਵਿਸਥਾਰ ਦਾ ਰਸਤਾ ਬਣਾਉਣ ਵੱਲ ਕਦਮ ਵਧਾਉਣਗੇ। ਦੋਵੇਂ ਆਗੂਆਂ ਵਿਚਕਾਰ ਲੋਕ ਸਭਾ ਚੋਣਾਂ ਦੀ ਰਣਨੀਤੀ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲਾ ਮੌਕਾ ਹੈ, ਜਦੋਂ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਆਹਮੋ-ਸਾਹਮਣੇ ਇਸ ਤਰ੍ਹਾਂ ਮੁਲਾਕਾਤ ਹੋ ਰਹੀ ਹੈ।
ਇਸ ਮੁਹਿੰਮ ਤਹਿਤ ਅਮਿਤ ਸ਼ਾਹ ਦੇਸ਼ ਭਰ ਦੀਆਂ ਵੱਡੀਆਂ ਹਸਤੀਆਂ ਨਾਲ ਮੁਲਾਕਾਤ ਕਰ ਰਹੇ ਹਨ। ਚੰਡੀਗੜ੍ਹ ‘ਚ ਉਹ ਸਾਬਕਾ ਓਲੰਪੀਅਨ ਬਲਬੀਰ ਸਿੰਘ ਨਾਲ ਵੀ ਮੁਲਾਕਾਤ ਕਰਨਗੇ। ਇਨ੍ਹਾਂ ਮੀਟਿੰਗਾਂ ਦੇ ਮਾਧਿਅਮ ਰਾਹੀਂ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਉਪਲੱਬਧੀਆਂ ਲੋਕਾਂ ਤੱਕ ਪਹੁੰਚਾਉਣਾ ਚਾਹੁੰਦੀ ਹੈ। ਇਸ ਤੋਂ ਇਲਾਵਾ ਅਮਿਤ ਸ਼ਾਹ ਸ਼ਹਿਰ ਦੇ ਕਾਰੋਬਾਰੀਆਂ ਅਤੇ ਹੋਰ ਮੰਨੇ-ਪ੍ਰਮੰਨੇ ਲੋਕਾਂ ਨਾਲ ਵੀ ਮੁਲਾਕਾਤ ਕਰਨਗੇ।

LEAVE A REPLY