ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਸ਼ਹੀਦੀ ਜੋੜ ਮੇਲਾ 15 ਤੋਂ-: ਸ. ਕਰਨਦੀਪ ਸਿੰਘ ਭੁੱਲਰ

0
196

ਜਲੰਧਰ (ਰਮੇਸ਼ ਗਾਬਾ)-: ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ 66ਵਾਂ ਸ਼ਹੀਦੀ ਜੋੜ ਮੇਲਾ 15 ਤੋਂ 17 ਜੂਨ ਤੱਕ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਸ੍ਰੀ ਕਰਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ 15 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 17 ਤਰੀਕ ਦਿਨ ਐਤਵਾਰ ਨੂੰ ਪਾਏ ਜਾਣਗੇ। ਭੋਗ ਉਪਰੰਤ ਵਿਸ਼ਾਲ ਢਾਡੀ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਢਾਡੀ ਜੱਥੇ ਦੀਦਾਰ ਸਿੰਘ ਦਰਦੀ, ਲਖਵਿੰਦਰ ਸਿੰਘ ਜੌਹਲ, ਗਿਆਨੀ ਇੰਦਰਜੀਤ ਸਿੰਘ ਬਜੂਹਾ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ। 16 ਜੂਨ ਨੂੰ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ, ਬੀਬੀ ਬਲਵਿੰਦਰ ਕੌਰ ਖਡੂਰ ਸਾਹਿਬ ਵਾਲੇ, ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਨਿੰਦਰ ਸਿੰਘ ਸ੍ਰੀ ਨਗਰ ਵਾਲੇ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕਰਨਗੇ। ਸ੍ਰੀ ਕਰਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲੇ ਦੇ ਸਬੰਧ ‘ਚ 16 ਜੂਨ ਤੋਂ ਹੀ ਖੇਡ ਮੇਲਾ ਵੀ ਕਰਵਾਇਆ ਜਾ ਰਿਹਾ ਹੈ | 17 ਜੂਨ ਨੂੰ ਲੜਕੀਆਂ ਦੇ ਸ਼ੋਅ ਮੈਚ ਤੋਂ ਇਲਾਵਾ ਵਾਲੀਬਾਲ ਦੇ ਮੁਕਾਬਲੇ ਵੀ ਹੋਣਗੇ। 17 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਇਕ ਖੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ | ਜੋੜੇ ਮੇਲੇ ਦੌਰਾਨ ਹਸਪਤਾਲ ਦੀ ਤਰਫੋਂ ਤਿੰਨੋਂ ਦਿਨ ਮੁਫਤ ਮੈਡੀਕਲ ਕੈਂਪ ਵੀ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੋਰਾਨ  ਕਬੱਡੀ,ਕੁਸ਼ਤੀਆ ਅਤੇ ਹੋਰ ਵੱਖ- ਵੱਖ ਤਰ੍ਹਾਂ ਦੀਆਂ ਖੇਡਾਂ ਐਸ. ਪੀ. ਸ. ਜਗਜੀਤ ਸਿੰਘ ਸਰੋਆ ਦੀ ਦੇਖ-ਰੇਖ ਹੇਠ ਕਰਵਾਈਆਂ ਜਾਣਗੀਆਂ।

LEAVE A REPLY