ਪੱਥਰੀ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਦੇ ਹਨ ਇਹ ਘਰੇਲੂ ਨੁਸਖੇ

0
189

 ਪੱਥਰੀ ਹੋਣਾ ਇਕ ਆਮ ਸਮੱਸਿਆ ਬਣ ਗਈ ਹੈ।ਜ਼ਿਆਦਾਤਰ ਲੋਕ ਇਸ ਦੇ ਸ਼ਿਕਾਰ ਹੋ ਜਾਂਦੇ ਹਨ। ਪੱਥਰੀ ਵੀ ਕਈ ਤਰ੍ਹਾਂ ਦੀ ਹੋ ਸਕਦੀ ਹੈ ਜਿਵੇਂ ਪਿੱਤੇ ਦੀ ਪੱਥਰੀ, ਗੁਰਦੇ ਦੀ ਪੱਥਰੀ, ਬਲੈਡਰ ਦੀ ਪੱਥਰੀ ਆਦਿ। ਅਜਿਹੇ ‘ਚ ਆਮ ਤੌਰ ‘ਤੇ ਆਪਰੇਸ਼ਨ ਦੀ ਸਲਾਹ ਦਿੱਤੀ ਜਾਂਦੀ ਹੈ ਪਰ ਜੇਕਰ ਪਰਹੇਜ਼ ਕੀਤਾ ਜਾਵੇ ਤਾਂ ਘਰੇਲੂ ਨੁਸਖੇ ਆਪਣਾ ਕੇ ਵੀ ਇਸ ਨੂੰ ਸਾਫ ਕੀਤਾ ਜਾ ਸਕਦਾ ਹੈ। ਇਸ ਨੂੰ ਸਾਫ ਕਰਨ ਲਈ ਕਈ ਤਰ੍ਹਾਂ ਦੀਆਂ ਦਵਾਈਆਂ ਵੀ ਹਨ ਪਰ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਨੁਸਖੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੀ ਵਰਤੋਂ ਕਰਕੇ ਤੁਸੀਂ ਪੱਥਰੀ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਘਰੇਲੂ ਨੁਸਖਿਆਂ ਬਾਰੇ…
1. ਅਜਵਾਈਨ ਦਾ ਪਾਣੀ
ਪੱਥਰੀ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਅਜਵਾਈਨ ਨੂੰ ਪਾਣੀ ‘ਚ ਉਬਾਲ ਕੇ ਇਸ ਨੂੰ ਛਾਣ ਕੇ ਪੀ ਲਓ। ਇਹ ਉਪਾਅ ਦਰਦ ਨੂੰ ਘੱਟ ਕਰਨ ‘ਚ ਦੇਸੀ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ।

2. ਨਿੰਬੂ ਪਾਣੀ
ਨਿੰਬੂ ਪਾਣੀ ਨਾਲ ਵੀ ਦਰਦ ਦਾ ਉਪਚਾਰ ਕੀਤਾ ਜਾ ਸਕਦਾ ਹੈ। ਨਿੰਬੂ ‘ਚ ਸੀਟ੍ਰਿਕ ਐਸਿਡ ਮੌਜੂਦ ਹੁੰਦਾ ਹੈ ਜੋ ਸਰੀਰ ‘ਚ ਕੈਲਸ਼ੀਅਮ ਦੀ ਮਾਤਰਾ ਨੂੰ ਵਧਣ ਤੋਂ ਰੋਕਦਾ ਹੈ। ਦਰਦ ਦੌਰਾਨ ਨਿੰਬੂ ਦਾ ਪਾਣੀ ਪੀਣ ਨਾਲ ਜਲਦੀ ਆਰਾਮ ਮਿਲਦਾ ਹੈ।

3. ਪਿਆਜ਼ ਦਾ ਰਸ
ਪਿਆਜ਼ ਦੇ ਰਸ ‘ਚ ਸ਼ੱਕਰ ਮਿਲਾ ਕੇ ਪੀਣ ਨਾਲ ਵੀ ਦਰਦ ਦੂਰ ਹੋ ਜਾਂਦਾ ਹੈ। ਪੱਥਰੀ ਦੇ ਦਰਦ ‘ਚ ਇਹ ਨੁਸਖਾ ਕਾਫੀ ਅਸਰਦਾਰ ਸਾਬਤ ਹੁੰਦਾ ਹੈ। ਪਿਆਜ਼ ‘ਚ ਵਿਟਾਮਿਨ ਬੀ ਅਤੇ ਪੋਟਾਸ਼ੀਅਮ ਹੁੰਦਾ ਹੈ ਜੋ ਪੱਥਰੀ ਵਧਣ ਤੋਂ ਰੋਕਦੇ ਹਨ

4. ਐਲੋਵੇਰਾ
ਪੱਥਰੀ ਦੇ ਦਰਦ ਦਾ ਤੁਰੰਤ ਇਲਾਜ ਕਰਨ ‘ਚ ਐਲੋਵੇਰਾ ਦੀ ਵਰਤੋਂ ਕਾਫੀ ਫਾਇਦੇਮੰਦ ਹੁੰਦੀ ਹੈ। ਐਲੋਵੇਰਾ ਜੂਸ ਪੀਣ ਨਾਲ ਵੀ ਪੱਥਰੀ ਦਾ ਦਰਦ ਦੂਰ ਹੋ ਜਾਂਦਾ ਹੈ।

5. ਕੇਲਾ
ਕੇਲੇ ‘ਚ ਜੋ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਉਹ ਪੱਥਰੀ ਨੂੰ ਵਧਣ ਤੋਂ ਰੋਕਦੇ ਹਨ ਅਤੇ ਦਰਦ ਤੋਂ ਰਾਹਤ ਦਿਵਾਉਣ ਦਾ ਕੰਮ ਵੀ ਕਰਦੇ ਹਨ। ਇਸ ਲਈ ਪੱਥਰੀ ਦੀ ਸਮੱਸਿਆ ਹੋਣ ‘ਤੇ ਕੇਲੇ ਦੀ ਵਰਤੋਂ ਜ਼ਰੂਰ ਕਰੋ।

6. ਅੰਗੂਰ
ਪੱਥਰੀ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਅੰਗੂਰ ਦੀ ਵਰਤੋਂ ਵੀ ਕਾਫੀ ਫਾਇਦੇਮੰਦ ਹੁੰਦੀ ਹੈ। ਇਸ ਨਾਲ ਪੱਥਰੀ ਦੇ ਦਰਦ ਤੋਂ ਵੀ ਆਰਾਮ ਮਿਲਦਾ ਹੈ ਅਤੇ ਨਾਲ ਹੀ ਨਾਲ ਇਹ ਸਮੱਸਿਆ ਜਲਦੀ ਹੀ ਦੂਰ ਹੋ ਜਾਂਦੀ ਹੈ।

7. ਆਂਵਲੇ ਦਾ ਚੂਰਣ
ਪੱਥਰੀ ਦਾ ਇਲਾਜ ਕਰਨ ਲਈ ਆਂਵਲੇ ਦੇ ਚੂਰਣ ਦੀ ਵਰਤੋਂ ਕਰਨ ਨਾਲ ਪੱਥਰੀ ਜਲਦੀ ਖਤਮ ਹੋ ਜਾਂਦੀ ਹੈ। ਇਸ ਲਈ ਰੋਜ਼ਾਨਾ ਆਂਵਲੇ ਦੇ ਚੂਰਣ ਦੀ ਵਰਤੋਂ ਕਰੋ। ਇਸ ਨਾਲ ਕਾਫੀ ਫਾਇਦਾ ਹੋਵੇਗਾ।

 

LEAVE A REPLY