12 ਦਿਨਾਂ ‘ਚ ਚੌਥੀ ਵਾਰ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਹਿਮਾਚਲ ਪ੍ਰਦੇਸ਼ ਦੀ ਧਰਤੀ

0
357

ਸ਼ਿਮਲਾ, ਹਿਮਾਚਲ ਪ੍ਰਦੇਸ਼ ‘ਚ ਸੋਮਵਾਰ ਅੱਧੀ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 3.3 ਸੀ। ਹਾਲਾਂਕਿ ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਜੰਮੂ-ਕਸ਼ਮੀਰ ਦੀ ਸਰਹੱਦ ਨਾਲ ਲੱਗਦਾ ਚੰਬਾ ਇਲਾਕਾ ਰਿਹਾ। ਭੂਚਾਲ ਦੇ ਝਟਕੇ ਰਾਤੀਂ 1.45 ਵਜੇ ਮਹਿਸੂਸ ਕੀਤੇ ਗਏ ਅਤੇ ਇਸ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਚ ਸੀ। ਦੱਸ ਦਈਏ ਕਿ ਪਿਛਲੇ 12 ਦਿਨਾਂ ‘ਚ ਹਿਮਾਚਲ ਪ੍ਰਦੇਸ਼ ‘ਚ ਆਇਆ ਇਹ ਚੌਥਾ ਭੂਚਾਲ ਹੈ।

LEAVE A REPLY