ਸਾਬਕਾ ਵਿੱਤ ਮੰਤਰੀ ਦੀ ਮੌਤ ‘ਤੇ ਪੰਜਾਬ ਸਰਕਾਰ ਵੱਲੋਂ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

0
323

ਜਲੰਧਰ (ਹਰਪ੍ਰੀਤ ਸਿੰਘ ਕਾਹਲੋ) ਪੰਜਾਬ  ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੀ ਹੋਈ ਮੌਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਸਰਕਾਰੀ ਛੁੱਟੀ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਸੁਰਿੰਦਰ ਸਿੰਗਲਾ ਦੇ ਸਨਮਾਨ ‘ਚ ਸ਼ੁੱਕਰਵਾਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਰਹੇਗੀ। ਜ਼ਿਕਰਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਦਿੱਲੀ ਵਿਖੇ ਅੱਜ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਸਵੇਰੇ 11 ਵਜੇ ਦਿੱਲੀ ‘ਚ ਕੀਤਾ ਜਾਵੇਗਾ।

LEAVE A REPLY