ਨਸ਼ਾ ਨਾ ਮਿਲਣ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ

0
137

ਬਠਿੰਡਾ : ਪੰਜਾਬ ਵਿਚ ਨਸ਼ੇ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸੂਬੇ ਭਰ ਵਿਚ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਤਾਜ਼ਾ ਮਾਮਲਾ ਬਠਿੰਡਾ ਦਾ ਹੈ ਜਿੱਥੇ ਨਸ਼ਾ ਇਕ ਹੋਰ ਨੌਜਵਾਨ ਦੀ ਮੌਤ ਦਾ ਕਾਰਨ ਬਣਿਆ ਹੈ। ਬਠਿੰਡਾ ਦੇ ਅਰਜੁਨ ਨਗਰ ‘ਚ ਅਭਿਮੰਨਿਊ ਨਾਮਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਅਭਿਮੰਨਿਊ ਪਿਛਲੇ ਕੁਝ ਸਮੇਂ ਤੋਂ ਨਸ਼ੇ ਦੇ ਟੀਕੇ ਆਦਿ ਲਗਾਉਂਦਾ ਸੀ। ਨਸ਼ਾ ਨਾ ਮਿਲਣ ਕਾਰਨ ਉਹ ਡਿਪ੍ਰੈਸ਼ਨ ‘ਚ ਸੀ।
ਇਸੇ ਕਾਰਨ ਉਸਨੇ ਸੰਤਪੁਰਾ ਰੋਡ ‘ਤੇ ਰੇਲਵੇ ਲਾਈਨ ਨੇੜੇ ਇਕ ਖੰਭੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

LEAVE A REPLY