ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਦੇ ਇਲਾਜ ਲਈ ਪੁਲਿਸ ਵੱਲੋਂ ਕੀਤਾ ਟੀਮਾਂ ਦਾ ਗਠਨ

0
328

ਨਵਾਂਸ਼ਹਿਰ,- ਨਸ਼ੇ ਲਈ ਵਰਤੇ ਜਾਂਦੇ ਜ਼ਹਿਰੀਲੇ ਟੀਕਿਆਂ ਕਾਰਨ ਆਏ ਦਿਨ ਮੌਤ ਦੇ ਮੂੰਹ ‘ਚ ਜਾ ਰਹੀ ਨੌਜਵਾਨੀ ਨੂੰ ਬਚਾਉਣ ਲਈ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ ਸਤਿੰਦਰ ਸਿੰਘ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਪੀੜਤ ਨੌਜਵਾਨਾਂ ਦਾ ਇਲਾਜ ਕਰਵਾਇਆ ਜਾ ਸਕੇ ਤੇ ਨਸ਼ਿਆਂ ਕਾਰਨ ਵੱਧ ਰਹੀ ਮੌਤ ਦਰ ਨੂੰ ਘਟਾਇਆ ਜਾ ਸਕੇ।

LEAVE A REPLY