ਹੁਣ ਪੰਜਾਬ ਦੇ ਹਰ ਸਰਕਾਰੀ ਮੁਲਾਜ਼ਮ ਦਾ ਹੋਵੇਗਾ ਡੋਪ ਟੈਸਟ

0
251

ਹੁਣ ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਲਾਜ਼ਮੀ ਹੋਵੇਗਾ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਨਸ਼ਿਆਂ ਕਾਰਨ ਮੌਤਾਂ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦੇ ਹਰ ਸਰਕਾਰੀ ਮੁਲਾਜ਼ਮ ਨੂੰ ਆਪਣਾ ਡੋਪ ਟੈਸਟ ਕਰਵਾਉਣਾ ਪਵੇਗਾ। ਇਸ ਐਲਾਨ ਮੁਤਾਬਕ ਭਰਤੀ ਸਮੇਂ ਪੁਲਿਸ ਸਮੇਤ ਹਰ ਵਿਭਾਗ ਦੇ ਮੁਲਜ਼ਮ ਲਈ ਇਹ ਟੈਸਟ ਲਾਜ਼ਮੀ ਹੋਵੇਗਾ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਹੁਕਮ ਜਾਰੀ ਕਰਦੇ ਹੋਏ ਆਖਿਆ ਹੈ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਛੇਤੀ ਤੋਂ ਛੇਤੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨਸ਼ਿਆਂ ਦੇ ਮੁੱਦੇ ਉਤੇ ਕਾਫੀ ਸਖਤ ਹਨ। ਇਸ ਐਲਾਨ ਮੁਤਾਬਕ ਕਿਸੇ ਵੀ ਵਿਭਾਗ ਵਿਚ ਭਰਤੀ ਵੇਲੇ ਇਹ ਟੈਸਟ ਲਾਜ਼ਮੀ ਹੋਵੇਗਾ। ਦੱਸ ਦਈਏ ਕਿ ਇਕ ਦਿਨ ਪਹਿਲਾਂ ਹੀ ਮੁੱਖ ਮੰਤਰੀ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਤੇ ਇਨ੍ਹਾਂ ਦਾ ਸਾਥ ਦੇਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਸੁਧਰ ਜਾਣ ਦੀ ਚਿਤਾਵਨੀ ਦਿੱਤੀ ਸੀ।

LEAVE A REPLY