ਵਿਰੋਧੀਆਂ ਤੋਂ ਪਰੇਸ਼ਾਨ ਹੋ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਕਈ ਸਿਆਸਤਦਾਨਾਂ ਦੇ ਨਾਂਅ ਵੀ ਸ਼ਾਮਿਲ

0
299

ਜਲੰਧਰ ((ਰਮੇਸ਼ ਗਾਬਾ) ਜਲੰਧਰ ਦੇ ਸ਼ਹੀਦ ਭਗਤ ਸਿੰਘ ਕਾਲੋਨੀ ਵਿੱਚ ਇੱਕ ਵਿਅਕਤੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਨ ਅਨਮੋਲ ਭਾਟੀਆ ਪੁੱਤਰ ਪ੍ਰੇਮ ਭਾਟੀਆ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ ਜਿਸ ਵਿੱਚ ਉਸਨੇ ਆਪਣੀ ਮੌਤ ਦਾ ਜ਼ਿੰਮੇਵਾਰ ਪਟੇਲ ਨਗਰ ਨਿਵਾਸੀ ਮਦਨ ਲਾਲ, ਅੱਛਰ ਸਿੰਘ, ਬਿੱਟੂ, ਬਿੱਲੂ ਅਮਰਜੀਤ ਕਾਊਂਸਲਰ, ਉੱਤਰੀ ਹਲਕੇ ਦੇ ਸਾਬਕਾ ਕਾਂਗਰਸੀ ਮੰਤਰੀ ਅਵਤਾਰ ਹੈਨਰੀ ਤੇ ਮੌਜੂਦਾ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਨੂੰ ਦੱਸਿਆ ਹੈ। ਇਸ ਮੌਕੇ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦਾ ਇੱਕ ਜਨਰਲ ਸਟੋਰ ਹੈ ਤੇ ਉਨ੍ਹਾਂ ਨੇ ਕੁੱਝ ਕੁਆਰਟਰ ਵੀ ਪਾਏ ਹੋਏ ਸਨ ਜਿਨ੍ਹਾਂ ਤੋਂ ਉਨ੍ਹਾਂ ਦੇ ਘਰ ਦਾ ਸਾਰਾ ਖਰਚਾ ਚੱਲਦਾ ਸੀ। ਪਰ ਉਨ੍ਹਾਂ ਦੇ ਵਿਰੋਧੀਆਂ ਨੂੰ ਇਹ ਪਸੰਦ ਨਹੀਂ ਸੀ ਤੇ ਅਕਸਰ ਉਹ ਉਨ੍ਹਾਂ ਨੂੰ ਪਰੇਸ਼ਾਨ ਕਰਦੇ ਸਨ ਜਿਸ ਤੋਂ ਤੰਗ ਆ ਕੇ ਉਸਦੇ ਭਰਾ ਨੇ ਆਤਮਹੱਤਿਆ ਕਰ ਲਈ। ਉਨ੍ਹਾਂ ਦੱਸਿਆ ਕਿ ਜੋ ਲੋਕ ਉਨ੍ਹਾਂ ਨੂੰ ਪਰੇਸ਼ਾਨ ਕਰਦੇ ਸਨ ਉਨ੍ਹਾਂ ਦੇ ਸੰਬੰਧ ਸਿਆਸਤਦਾਨਾਂ ਨਾਲ ਵੀ ਹਨ ਤੇ ਉਹ ਵੀ ਉਨ੍ਹਾਂ ਉੱਤੇ ਦਬਾਅ ਪਾਉਂਦੇ ਸਨ। ਥਾਣਾ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੁਸਾਈਡ ਨੋਟ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਅਗਲੀ ਕਾਰਵਾਈ ਮ੍ਰਿਤਕ ਦੇ ਭਰਾ ਦੇ ਬਿਆਨਾਂ ਉੱਤੇ ਹੀ ਹੋਵਗੀ।

LEAVE A REPLY