ਵਿਦਿਆਰਥੀਆਂ ਲਈ ਸਕਾਲਰਸ਼ਿਪ ਲੈਣ ਦਾ ਸੁਨਹਿਰੀ ਮੌਕਾ

0
132

ਜਲੰਧਰ (ਰਮੇਸ਼ ਗਾਬਾ) – ਹੋਣਹਾਰ ਵਿਦਿਆਰਥੀਆਂ ਨੂੰ ਭਵਿੱਖ ‘ਚ ਸਿੱਖਿਆ ਸਬੰਧੀ ਆ ਰਹੀਆਂ ਔਕੜਾਂ ਨੂੰ ਦੂਰ ਕਰਨ ਲਈ ਬਡੀ ਫਾਰ ਸਟੱਡੀ ਵਲੋਂ ਜਗ ਬਾਣੀ ਦੇ ਸਹਿਯੋਗ ਨਾਲ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਪਰਿਵਾਰ ਦੀ ਆਰਥਿਕ ਮੰਦਹਾਲੀ ਕਾਰਨ ਕਈ ਹੋਣਹਾਰ ਬੱਚੇ ਸਿੱਖਿਆ ਗ੍ਰਹਿਣ ਕਰਨ ਤੋਂ ਖੁੰਝ ਜਾਂਦੇ ਹਨ। ਇਸ ਤਰ੍ਹਾਂ ਦੇ ਵਿਦਿਆਰਥੀਆਂ ਨੂੰ ਹੱਲਾ-ਸ਼ੇਰੀ ਦੇਣ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਬਡੀ ਫਾਰ ਸਟੱਡੀ ਵਲੋਂ ਕਈ ਤਰ੍ਹਾਂ ਦੇ ਕੋਰਸ ਸ਼ੁਰੂ ਕੀਤੇ ਗਏ ਹਨ, ਜਿਸ ਤਹਿਤ ਵਿਦਿਆਰਥੀਆਂ ਨੂੰ ਵਜੀਫੇ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਪੜਾਈ ਦੇ ਨਾਲ-ਨਾਲ ਪੜ੍ਹਾਈ ‘ਚ ਆਉਣ ਵਾਲੇ ਖਰਚ ਲਈ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਰਪੇਸ਼ ਨਾ ਆਵੇ।

LEAVE A REPLY