ਭਾਰਤ ਨਾਲ ਸਬੰਧ ਸੁਧਾਰਨਾ ਚਾਹੁੰਦੈ ਪਾਕਿ-ਇਮਰਾਨ ਖ਼ਾਨ

0
347

ਇਸਲਾਮਾਬਾਦ -ਪਾਕਿਸਤਾਨ ਚੋਣਾਂ ‘ਚ ਸ਼ਾਨਦਾਰ ਜਿੱਤ ਹਾਸਲ ਕਰਨ ਉਪਰੰਤ ਆਪਣੇ ਪਹਿਲੇ ਜਨਤਕ ਸੰਬੋਧਨ ‘ਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੇ ਕਿਹਾ ਕਿ ਪਾਕਿਸਤਾਨ, ਭਾਰਤ ਨਾਲ ਆਪਣੇ ਰਿਸ਼ਤਿਆਂ ਨੂੰ ਸੁਧਾਰਨ ਲਈ ਤਿਆਰ ਹੈ ਅਤੇ ਉਨ੍ਹਾਂ ਦੀ ਸਰਕਾਰ ਚਾਹੇਗੀ ਕਿ ਦੋਵਾਂ ਦੇਸ਼ਾਂ ਦੇ ਆਗੂ ਕਸ਼ਮੀਰ ਦੇ ਪ੍ਰਮੁੱਖ ਮੁੱਦੇ ਸਮੇਤ ਹੋਰਨਾਂ ਮੁੱਦਿਆਂ ਨੂੰ ਗੱਲਬਾਤ ਰਾਹੀ ਸੁਲਝਾਉਣ। ਉਨ੍ਹਾਂ ਕਿਹਾ ਕਿ ਦੋਵਾਂ ਗੁਆਂਢੀ ਦੇਸ਼ਾਂ ਵਲੋਂ ਇਕ ਦੂਸਰੇ ‘ਤੇ ਦੋਸ਼ ਲਗਾਉਣ ਦਾ ਸਿਲਸਿਲਾ ਉਪ-ਮਹਾਦੀਪ ਲਈ ਨੁਕਸਾਨਦੇਹ ਹੈ ਅਤੇ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। 65 ਸਾਲਾ ਇਮਰਾਨ ਖ਼ਾਨ ਨੇ ਕਿਹਾ ਕਿ ਜੇਕਰ ਉਹ ਸਾਡੇ ਵੱਲ ਇਕ ਕਦਮ ਚੁੱਕਦੇ ਹਨ, ਤਾਂ ਸਾਨੂੰ ਦੋ ਚੁੱਕਣੇ ਪੈਣਗੇ ਪਰ ਘੱਟੋ ਘੱਟ ਸਾਨੂੰ ਇਕ ਸ਼ੁਰੂਆਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਕਸ਼ਮੀਰ ਪ੍ਰਮੁੱਖ ਮੁੱਦਾ ਹੈ ਅਤੇ ਇਸ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਫ਼ਗਾਨਿਸਤਾਨ ‘ਚ ਸ਼ਾਂਤੀ ਹੋਵੇਗੀ ਤਾਂ ਪਾਕਿਸਤਾਨ ‘ਚ ਵੀ ਸ਼ਾਂਤੀ ਹੋਵੇਗੀ।

LEAVE A REPLY