ਬਿਜਲੀ ਮੰਤਰੀ ਨੇ ਘਰ-ਘਰ ਨੌਕਰੀ ਮੁਹਿੰਮ ਤਹਿਤ 622 ਸਹਾਇਕ ਲਾਈਨਮੈਂਨ ਨੂੰ ਨਿਯੁਕਤੀ ਪੱਤਰ ਵੰਡੇ

0
266

ਬਠਿੰਡਾ :-ਬਿਜਲੀ ਅਤੇ ਨਵੇਂ ਤੇ ਨਵਿਆਉਣਯੋਗ ਊਰਜਾ ਮਾਮਲਿਆਂ ਦੇ ਮੰਤਰੀ, ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇੱਥੇ 622 ਸਹਾਇਕ ਲਾਈਨਮੈਂਨ ਨੂੰ ਨਿਯੁਕਤੀ ਪੱਤਰ ਸੌਂਪੇ ਜੋ ਕਿ ਲੰਬੇ ਸਮੇਂ ਤੋਂ ਲੰਬਿਤ ਪਏ ਸਨ। ਇਸ ਮੌਕੇ ‘ਤੇ ਬੋਲਦਿਆਂ ਸ੍ਰੀ ਕਾਂਗੜ ਨੇ ਕਿਹਾ ਕਿ ਘਰ-ਘਰ ਨੌਕਰੀ ਮੁਹਿੰਮ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਪਹਿਲਕਦਮੀ ਹੈ, ਜਿਸ ਤਹਿਤ ਉਹਨਾਂ ਨੇ ਸੂਬੇ ਦੇ ਹਰੇਕ ਘਰ ਵਿੱਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ ਸ੍ਰੀ ਕਾਂਗੜ ਨੇ ਅੱਗੇ ਕਿਹਾ ਕਿ ਪੰਜਾਬ ਪਾਵਰ ਸਟੇਟ ਕਾਰਪੋਰੇਸ਼ਨ ਲਿਮਟਿਡ ਵੱਲੋਂ ਪਹਿਲਾਂ ਹੀ 2800 ਸਹਾਇਕ ਲਾਈਨਮੈਂਨ, 300 ਜੂਨੀਅਰ ਇੰਜੀਨੀਅਰਾਂ ਅਤੇ 248 ਸਬ-ਸਟੇਸ਼ਨ ਸਹਾਇਕਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸੇਵਾਕਾਲ ਦੌਰਾਨ ਮਾਰੇ ਗਏ 698 ਵਾਰਿਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਮਿਲ ਗਈ ਹੈ। ਸ੍ਰੀ ਕਾਂਗੜ ਨੇ ਅੱਗੇ ਕਿਹਾ ਕਿ ਜਲਦ ਹੀ ਪੀ.ਐਸ.ਪੀ.ਸੀ.ਐਲ. ਵੱਲੋਂ 338 ਲੋਅਰ ਡਿਵੀਜਨ ਕਲਰਕਾਂ ਦੀ ਭਰਤੀ ਕੀਤੀ ਜਾਵੇਗੀ। ਊਰਜਾ ਮੰਤਰੀ ਨੇ ਦੱਸਿਆ ਕਿ ਸੂਬੇ ਨੇ ਹਾਲ ਹੀ ਵਿੱਚ ਝਾਰਖੰਡ ਦੀਆਂ ਪਛਵਾੜਾ ਮਾਈਨਜ਼ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਤਹਿਤ ਪੀ.ਐਸ.ਪੀ.ਸੀ.ਐਲ. ਨੂੰ ਹੁਣ 860 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੋਲਾ ਮਿਲ ਜਾਇਆ ਕਰੇਗਾ ਜੋ ਕਿ ਪਹਿਲਾਂ 2000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਿਲਦਾ ਸੀ। ਉਹਨਾਂ ਇਹ ਵੀ ਦੱਸਿਆ ਕਿ ਇਸ ਸਮਝੌਤੇ ਕਰਕੇ 800 ਕਰੋੜ ਰੁਪਏ ਦੀ ਸਲਾਨਾ ਬਚਤ ਹੋਵੇਗੀ।
ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੀ.ਐਸ.ਪੀ.ਸੀ.ਐਲ ਦੀ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਿਜਲੀ ਸਬੰਧੀ ਨਵੀਆਂ ਯੋਜਨਾਵਾਂ ਤੇ ਨੀਤੀਆਂ ਬਣਾਕੇ ਉਪਭੋਗਤਾਵਾਂ ਨੂੰ ਹਰ ਸੰਭਵ ਸਹੂਲਤ, ਸੁਖਾਲੀਆਂ ਤੇ ਸੁਚਾਰੂ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਪੋਰੇਸ਼ਨ ਵਚਨਬੱਧ ਹੈ ।

LEAVE A REPLY