ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

0
252

ਨਵੀਂ ਦਿੱਲੀ (ਟੀ.ਐਲ.ਟੀ. ਨਿੳੂਜ਼)- ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਲਗਾਤਾਰ ਦੂਜੇ ਦਿਨ ਵੱਧ ਕੇ ਮਹਿੰਗਾਈ ਦੇ ਨਵੇਂ ਪੱਧਰ ‘ਤੇ ਪਹੁੰਚ ਗਈਆਂ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਚਾਰ ਵੱਡੇ ਮਹਾਨਗਰਾਂ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ‘ਚ ਪੈਟਰੋਲ ਦੀ ਕੀਮਤ 27 ਪੈਸੇ ਤੋਂ 30 ਪੈਸੇ ਅਤੇ ਡੀਜ਼ਲ ਦੀ ਕੀਮਤ 22 ਪੈਸੇ ਤੋਂ 24 ਪੈਸੇ ਪ੍ਰਤੀ ਲੀਟਰ ਤੱਕ ਵਧੀ ਹੈ। ਰਾਜਧਾਨੀ ਦਿੱਲੀ ‘ਚ ਪੈਟਰੋਲ 28 ਪੈਸੇ ਵੱਧ ਕੇ 81.28 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ। ਉੱਥੇ ਹੀ ਡੀਜ਼ਲ 22 ਰੁਪਏ ਮਹਿੰਗਾ ਹੋ ਕੇ 73.30 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ। ਦੇਸ਼ ਦੀ ਵਪਾਰਕ ਰਾਜਧਾਨੀ ਮੁੰਬਈ ‘ਚ ਪੈਟਰੋਲ ਦੀ ਕੀਮਤ ‘ਚ 28 ਪੈਸੇ ਅਤੇ ਡੀਜ਼ਲ ਦੀ ਕੀਮਤ ‘ਚ 24 ਪੈਸੇ ਦੇ ਵਾਧੇ ਨਾਲ ਇਨ੍ਹਾਂ ਦੀਆਂ ਕੀਮਤਾਂ ਕ੍ਰਮਵਾਰ 88.67 ਰੁਪਏ ਅਤੇ 77.82 ਰੁਪਏ ਪ੍ਰਤੀ ਲੀਟਰ ਦਰਜ ਕੀਤੀਆਂ ਗਈਆਂ। ਕੋਲਕਾਤਾ ‘ਚ ਪੈਟਰੋਲ 27 ਪੈਸੇ ਮਹਿੰਗਾ ਹੋ ਕੇ 83.14 ਰੁਪਏ ਅਤੇ ਡੀਜ਼ਲ 22 ਪੈਸੇ ਵੱਧ ਕੇ 75.15 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ। ਉੱਥੇ ਹੀ ਚੇਨਈ ‘ਚ ਅੱਜ ਪੈਟਰੋਲ ਦੀ ਕੀਮਤ 30 ਪੈਸੇ ਅਤੇ ਡੀਜ਼ਲ ਦੀ ਕੀਮਤ 24 ਪੈਸੇ ਵਧੀ। ਇਸ ਕਾਰਨ ਇੱਥੇ ਪੈਟਰੋਲ 84.49 ਰੁਪਏ ਅਤੇ ਡੀਜ਼ਲ ਕੀਮਤ 77.49 ਰੁਪਏ ‘ਚ ਵਿਕਿਆ।

LEAVE A REPLY