ਪੰਜਾਬ ਦੀ ਸ਼ਾਂਤੀ ਲਈ ਮੈਂ ਤੇ ਸੁਖਬੀਰ ਸ਼ਹਾਦਤ ਲਈ ਤਿਆਰ : ਪ੍ਰਕਾਸ਼ ਸਿੰਘ ਬਾਦਲ

0
176

ਫਰੀਦਕੋਟ (ਟੀ ਐੱਲ ਟੀ ਨਿਊਜ਼)-ਫਰੀਦਕੋਟ ‘ਚ ਪੋਲ ਖੋਲ ਰੈਲੀ ਨੂੰ ਸੰਬੋਧਨ ਕਰਦੇ ਹਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਗੁਰੂ ਸਹਿਬਾਨਾਂ ਦੇ ਰਸਤੇ ‘ਤੇ ਚੱਲਣ ਵਾਲੀ ਪਾਰਟੀ ਹੈ। ਗੁਰੂ ਸਹਿਬਾਨਾਂ ਨੇ ਵੀ ਧਰਮ ਲਈ ਲੜਾਈ ਲੜੀ ਸੀ। ਬਾਦਲ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਭਰਾ ਮਾਰੂ ਜੰਗ ਛੇੜੀ ਹੈ। ਅਕਾਲੀ ਦਲ ਨੇ ਹਮੇਸ਼ਾ ਧਰਮ ਅਤੇ ਗਰੀਬਾਂ ਲਈ ਕੁਰਬਾਨੀਆਂ ਦਿੱਤੀਆਂ ਹਨ। ਬਾਦਲ ਨੇ ਕਿਹਾ ਕਿ ਸਿੱਖਾਂ ‘ਤੇ ਕਾਂਗਰਸ ਨੇ ਹਮਸ਼ਾ ਜੁਲਮ ਕੀਤਾ ਹੈ। ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਿਸੇ ਹੋਰ ਨੇ ਨਹੀਂ ਸਗੋਂ ਕਾਂਗਰਸ ਨੇ ਹੀ ਕੀਤਾ ਸੀ ਅਤੇ ਇਸ ਹਮਲੇ ਲਈ ਦਿਨ ਵੀ ਬਹੁਤ ਪਵਿੱਤਰ ਚੁਣਿਆ ਗਿਆ ਸੀ। ਇਸ ਹਮਲੇ ‘ਚ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦਾ ਰੰਗ ਸਿੱਖਾਂ ਦੇ ਖੂਨ ਨਾਲ ਲਾਲ ਹੋ ਗਿਆ ਸੀ। PunjabKesariਅੱਗੇ ਬੋਲਦੇ ਹੋਏ ਬਾਦਲ ਨੇ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਪੰਜਾਬ ਦਾ ਬੁਰਾ ਹਾਲ ਕੀਤਾ ਸੀ, ਅੱਜ ਉਹ ਦੋਵੋਂ ਪਾਰਟੀਆਂ ਇਕੱਠੀਆਂ ਹੋ ਗਈਆਂ ਹਨ ਅਤੇ ਮੁੜ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਬਹੁਤ ਕੁਰਬਾਨੀਆਂ ਦਿੱਤੀਆਂ ਹਨ, ਜੇਕਰ ਉਨ੍ਹਾਂ ਨੂੰ (ਪ੍ਰਕਾਸ਼ ਸਿੰਘ ਬਾਦਲ) ਅਤੇ ਸੁਖਬੀਰ ਬਾਦਲ ਨੂੰ ਵੀ ਕੁਰਬਾਨੀ ਦੇਣੀ ਪੈਂਦੀ ਹੈ ਤਾਂ ਉਹ ਪਿੱਛੇ ਨਹੀਂ ਹਟਣਗੇ।

 

ਜਸਟਿਸ ਰਣਜੀਤ ਸਿੰਘ ਕਮਿਸ਼ਨ ‘ਤੇ ਬੋਲਦੇ ਹੋਏ ਬਾਦਲ ਨੇ ਕਿਹਾ ਕਿ ਕਾਂਗਰਸ ਆਪਣੇ ਵਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਫੇਲ੍ਹ ਰਹੀ ਹੈ ਅਤੇ ਇਹ ਕਮਿਸ਼ਨ ਸਿਰਫ ਅਤੇ ਸਿਰਫ ਲੋਕਾਂ ਦਾ ਧਿਆਨ ਅਸਲ ਮੁੱਦਿਆਂ ‘ਤੇ ਭਟਕਾਉਣ ਲਈ ਬਣਾਇਆ ਗਿਆ ਹੈ। ਬਾਦਲ ਨੇ ਕਿਹਾ ਕਿ ਲੋਕ ਹੁਣ ਕਾਂਗਰਸ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਹੁਣ ਇਨ੍ਹਾਂ ਵਿਚ ਨਹੀਂ ਆਉਣਗੇ।

LEAVE A REPLY