ਕਣਕ ਦੇ ਸਮਰਥਨ ਮੁੱਲ ‘ਚ 105 ਰੁਪਏ ਦਾ ਵਾਧਾ

0
312

ਜਲੰਧਰ, (ਮਲਿਕ, ਹਰਪ੍ਰੀਤ ਸਿੰਘ ਕਾਹਲੋਂ)- ਕਣਕ ਦੇ ਸਮਰਥਨ ਮੁੱਲ ‘ਚ ਕੇਂਦਰ ਸਰਕਾਰ ਨੇ 105 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ ਅਤੇ ਕਣਕ ਦਾ ਭਾਅ 1840 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ, ਜਦਕਿ ਹਾੜੀ ਦੀਆਂ ਹੋਰ ਫਸਲਾਂ ਦੇ ਸਮਰਥਨ ਮੁੱਲ ਵਿੱਚ 21 ਫੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ। ਸਰਕਾਰ ਦੇ ਇਸ ਕਦਮ ਨਾਲ ਕਿਸਾਨਾਂ ਦੀ ਆਮਦਨ ਵਿੱਚ 62635 ਕਰੋੜ ਰੁਪਏ ਦਾ ਹੋਣ ਦਾ ਅਨੁਮਾਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇੱਥੇ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਰੱਬੀ ਦੀਆਂ ਫਸਲਾਂ ਜਾਂ ਸਰਦੀ ਵਿੱਚ ਉਗਾਈਆਂ ਜਾਣ ਵਾਲੀਆਂ 6 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਸਭ ਤੋਂ ਵਧੇਰੇ ਵਾਧਾ ਕਰਨ ਨੂੰ ਮੰਨਜ਼ੂਰੀ ਦਿੱਤੀ ਗਈ ਹੈ।

LEAVE A REPLY