ਭਿਆਨਕ ਸੜਕ ਹਾਦਸੇ ‘ਚ ਮਾਂ ਪੁੱਤ ਸਮੇਤ ਦੋ ਮਾਸੂਮ ਬੱਚੀਆਂ ਦੀ ਮੌਤ

0
95

ਸ੍ਰੀ ਮੁਕਤਸਰ ਸਾਹਿਬ (ਟੀ.ਐਲ.ਟੀ. ਨਿਊਜ਼)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ ਨੇੜੇ ਕਾਰ ਦੀ ਕਿੱਕਰ ਨਾਲ ਟੱਕਰ ਹੋ ਜਾਣ ਕਾਰਨ ਚਾਰ ਮੌਤਾਂ ਹੋ ਗਈਆਂ ਹਨ। ਮਰਨ ਵਾਲਿਆਂ ਵਿਚ ਮਾਂ ਪੁੱਤ ਤੇ ਦੋ ਮਾਸੂਮ ਲੜਕੀਆਂ ਸ਼ਾਮਲ ਹਨ। ਇਹ ਕਾਰ ਸਵਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਆਪਣੇ ਪਿੰਡ ਸ਼ੇਰਗੜ੍ਹ ਪਰਤ ਰਹੇ ਸਨ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਵੱਡਾ ਜਾਨੀ ਨੁਕਸਾਨ ਹੋ ਗਿਆ। ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

LEAVE A REPLY