ਜੀ.ਕੇ. ਵਲੋ ਅਸਤੀਫਾ ਦੇਣ ਬਾਰੇ ਅਧੀ ਹਾਂ-ਅਧੀ ਨਾਂਹ

0
113

ਨਵੀਂ ਦਿੱਲੀ (ਟੀ.ਐਲ.ਟੀ. ਨਿਊਜ਼)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੇ ਅਸਤੀਫ਼ੇ ਦੀ ਚਰਚਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਅੱਜ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਅਗਲੇ ਕੁਝ ਦਿਨ ਦੇ ਰੁਝੇਵਿਆਂ ਕਾਰਨ ਕਾਰਜਭਾਰ ਸੀਨੀਅਰ ਮੀਤ ਹਰਮੀਤ ਸਿੰਘ ਕਾਲਕਾ ਨੂੰ ਸੌਂਪਿਆ ਹੈ। ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਜੀ. ਕੇ. ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਵੀ ਪ੍ਰਧਾਨ ਹਨ ਅਤੇ ਉਹ ਆਪਣੇ ਇਸ ਅਹੁਦੇ ‘ਤੇ ਬਣੇ ਰਹਿਣਗੇ।

LEAVE A REPLY