ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਘਰ ਅੰਦਰ ਦਾਖ਼ਲ ਹੋ ਕੇ ਕੀਤੀ ਪੁਲਿਸ ਕਰਮਚਾਰੀ ਦੀ ਹੱਤਿਆ

0
116

ਸ੍ਰੀਨਗਰ (ਟੀ.ਐਲ.ਟੀ. ਨਿਊਜ਼)- ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਕਸਬੇ ‘ਚ ਅਣਪਛਾਤੇ ਅੱਤਵਾਦੀਆਂ ਨੇ ਸ਼ੁੱਕਰਵਾਰ ਰਾਤ ਨੂੰ ਇੱਕ ਪੁਲਿਸ ਕਰਮਚਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਪੁਲਿਸ ਕਰਮਚਾਰੀ ਜਾਵੀਦ ਅਹਿਮਦ ਦੇ ਵਾਰਪੁਰਾ ਸਥਿਤ ਘਰ ‘ਚ ਉਨ੍ਹਾਂ ‘ਤੇ ਗੋਲੀਆਂ ਚਲਾਈਆਂ। ਅਹਿਮਦ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਅਹਿਮਦ ਜੰਮੂ-ਕਸ਼ਮੀਰ ਪੁਲਿਸ ‘ਚ ਵਿਸ਼ੇਸ਼ ਪੁਲਿਸ ਅਧਿਕਾਰੀ (ਐੱਸ. ਪੀ. ਓ.) ਦੇ ਅਹੁਦੇ ‘ਤੇ ਤਾਇਨਾਤ ਸੀ।

LEAVE A REPLY