POK ਦੇ ਰਸਤੇ ਬੱਸ ਸੇਵਾ ਸ਼ੁਰੂ ਕਰਨ ਦੀ ਤਿਆਰੀ ‘ਚ ਚੀਨ-ਪਾਕਿ

ਭਾਰਤ ਨੇ ਜ਼ਾਹਰ ਕੀਤਾ ਵਿਰੋਧ

0
177

ਇਸਲਾਮਾਬਾਦ (ਟੀ.ਐਲ.ਟੀ. ਨਿਊਜ਼)- ਚੀਨ ਅਤੇ ਪਾਕਿਸਤਾਨ ਵਿਚਕਾਰ ਸ਼ੁਰੂ ਹੋਣ ਵਾਲੀ ਬੱਸ ਸੇਵਾ ਨੂੰ ਲੈ ਕੇ ਭਾਰਤ ਨੇ ਸਖਤ ਵਿਰੋਧ ਜ਼ਾਹਰ ਕੀਤਾ ਹੈ। ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ (ਸੀ.ਪੀ.ਈ.ਸੀ.) ਵਿਚਕਾਰ ਸ਼ੁਰੂ ਹੋਣ ਵਾਲੀ ਇਹ ਬੱਸ ਸੇਵਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚੋਂ ਹੋ ਕੇ ਲੰਘੇਗੀ। ਇਸੇ ਕਾਰਨ ਹੀ ਭਾਰਤ ਨੇ ਇਸ ‘ਤੇ ਵਿਰੋਧ ਜ਼ਾਹਰ ਕੀਤਾ ਹੈ।
ਖਬਰਾਂ ਮੁਤਾਬਕ ਪਾਕਿਸਤਾਨ ਦੇ ਲਾਹੌਰ ਅਤੇ ਚੀਨ ਦੇ ਕਾਸ਼ਗਰ ਵਿਚ ਪੀ.ਓ.ਕੇ. ਤੋਂ ਹੁੰਦੇ ਹੋਏ ਨਵੀਂ ਬੱਸ ਸੇਵਾ 13 ਨਵੰਬਰ ਤੋਂ ਸ਼ੁਰੂ ਹੋਵੇਗੀ। ਭਾਰਤ ਪਹਿਲਾਂ ਹੀ ਚੀਨ ਦੇ ਇਸ ਵੱਡੇ ਪ੍ਰਾਜੈਕਟ ਦਾ ਵਿਰੋਧ ਕਰਦਾ ਆਇਆ ਹੈ। ਹੁਣ ਇਹ ਬੱਸ ਸੇਵਾ ਵਿਵਾਦਾਂ ਦਾ ਨਵਾਂ ਕਾਰਨ ਬਣ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਪ੍ਰਾਜੈਕਟ ਦੇ ਤਹਿਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਹੋ ਕੇ ਇਨ੍ਹਾਂ ਦੋਹਾਂ ਦੇਸ਼ਾਂ ਵਿਚ ਪ੍ਰਸਤਾਵਿਤ ਬੱਸ ਸੇਵਾ ਨੂੰ ਲੈ ਕੇ ਚੀਨ ਅਤੇ ਪਾਕਿਸਤਾਨ ਦੇ ਸਾਹਮਣੇ ਸਖਤ ਵਿਰੋਧ ਜ਼ਾਹਰ ਕੀਤਾ ਹੈ।
ਰਵੀਸ਼ ਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਬੱਸ ਸੇਵਾ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਉਲੰਘਣਾ ਹੋਵੇਗੀ। ਕੁਮਾਰ ਨੇ ਕਿਹਾ ਕਿ ਭਾਰਤ ਨੇ ਸ਼ੁਰੂ ਤੋਂ ਹੀ ਸਾਲ 1963 ਦੇ ਤਥਾਕਥਿਤ ਚੀਨ-ਪਾਕਿਸਤਾਨ ਸੀਮਾ ਸਮਝੌਤੇ ਨੂੰ ਗੈਰ ਕਾਨੂੰਨੀ ਅਤੇ ਗਲਤ ਕਰਾਰ ਦਿੱਤਾ ਹੈ।

LEAVE A REPLY