ਕਰੜੇ ਵਿਰੋਧ ਦੇ ਬਾਵਜੂਦ ਗਿਆਨੀ ਹਰਪ੍ਰੀਤ ਨੇ ਦਿੱਤਾ ਸਿੱਖ ਕੌਮ ਦੇ ਨਾਂ ਸੰਦੇਸ਼

0
261

ਅੰਮ੍ਰਿਤਸਰ (ਟੀ.ਐਲ.ਟੀ. ਨਿਊਜ਼)- ਬੰਦੀ ਛੋੜ ਦਿਵਸ ਮੌਕੇ ਕਰੜੇ ਵਿਰੋਧ ਦੇ ਬਾਵਜੂਦ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੱਖ ਸੰਗਤਾਂ ਨੂੰ ਆਪਣਾ ਪਹਿਲਾਂ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲੇ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਤੇ ਪ੍ਰਸਿੱਧ ਕਥਾਵਾਚਕ ਭਾਈ ਰਣਜੀਤ ਸਿੰਘ ਗੌਹਰ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਸਿੱਖ ਆਪਣੇ ਵਿਚਾਰ ਰੱਖਦੇ ਸਮੇਂ ਇਕ ਦੂਜੇ ਪ੍ਰਤੀ ਨੀਵੇਂ ਪੱਧਰ ਦੀ ਸ਼ਬਦਾਵਲੀ ਵਰਤ ਜਾਂਦੇ ਹਨ, ਜੋ ਕਿ ਸਿੱਖ ਨੈਤਿਕਤਾ ਦਾ ਘਾਣ ਹੈ। ਸੋਸ਼ਲ ਮੀਡੀਆ ਨੂੰ ਭਰਾ ਮਾਰੂ ਜੰਗ ਕਰਾਉਣ ਲਈ ਆਧਾਰ ਵਜੋਂ ਵਰਤਣਾ ਸਿੱਖ ਵਿਰੋਧੀ ਲੋਕਾਂ ਲਈ ਡੂੰਘੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਸੰਜਮ ‘ਚ ਰਿਹ ਕੇ ਉਸਾਰੂ ਰੂਪ ‘ਚ ਇਸ ਦੀ ਵਰਤੋਂ ਕਰੇ।
ਉਨ੍ਹਾਂ ਸਿੱਖ ਸੰਸਥਾਵਾਂ ਨੂੰ ਆਪਣੀ ਜ਼ਿੰਮੇਵਾਰੀ ਪਛਾਣਦਿਆਂ ਕਿਰਤ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਯੋਗ ਉਪਰਾਲੇ ਅਤੇ ਵਿਉਂਤਬੰਦੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਸਮੁੱਚੀਆਂ ਪੰਥਕ ਧਿਰਾਂ ਤੇ ਸੰਸਥਾਵਾਂ ਨੂੰ ਇੱਕ-ਦੂਜੇ ਨੂੰ ਭੰਡਣ ਦੀ ਬਜਾਏ ਗੁਰਬਾਣੀ ਦੀ ਰੌਸ਼ਨੀ ‘ਚ ਗੁਰਮਤਿ ਅਨੁਸਾਰ ਕੀਤੇ ਕਾਰਜਾਂ ਨੂੰ ਉਤਸ਼ਾਹਤ ਕਰਨ।
ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੱਖ ਧਰਮ ਅੰਦਰ ਬੰਦੀ ਛੋੜ ਦਿਵਸ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।

LEAVE A REPLY