ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ

0
2207

ਅੰਮ੍ਰਿਤਸਰ (ਟੀ.ਐਲ.ਟੀ. ਨਿਊਜ਼)- ਐੱਸ. ਜੀ. ਪੀ. ਸੀ. ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਸਿੱਖਾਂ ਦੀ ਸਿਰਮੌਰ ਸੰਸਥਾ ਦਾ ਪ੍ਰਧਾਨ ਥਾਪਿਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ‘ਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਂ ਮੁੜ ਪ੍ਰਧਾਨ ਦੇ ਅਹੁਦੇ ਵਜੋਂ ਪੇਸ਼ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦੇ ਜਥੇਦਾਰ ਤੋਤਾ ਸਿੰਘ ਅਤੇ ਅਰਵਿੰਦਰ ਸਿੰਘ ਪੱਖੋਕੇ ਦੇ ਨਾਂ ਵੀ ਪ੍ਰਧਾਨ ਦੇ ਅਹੁਦੇ ਲਈ ਪੇਸ਼ ਕੀਤੇ ਗਏ ਸਨ। ਇਸ ਤੋਂ ਇਲਾਵਾ ਰਘੁਜੀਤ ਸਿੰਘ ਵਿਰਕ ਨੂੰ ਮੀਤ ਪ੍ਰਧਾਨ ਅਤੇ ਬਿੱਕਰ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਥਾਪਿਆ ਗਿਆ ਹੈ।

LEAVE A REPLY