8 ਕਿਲੋ ਡੋਡਿਆਂ ਸਣੇ ਇਕ ਕਾਬੂ

0
186

ਜਲੰਧਰ (ਰਮੇਸ਼ ਗਾਬਾ)- ਨਸ਼ੇ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਬਲਕਾਰ ਸਿੰਘ ਪੀ.ਪੀ.ਐਸ. ਪੁਲਿਸ ਕਪਤਾਨ ਅਤੇ ਸੁਰਿੰਦਰ ਕੁਮਾਰ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ ਇੰਸ. ਨਰੇਸ਼ ਕੁਮਾਰ ਜੋਸ਼ੀ ਮੁੱਖ ਅਫਸਰ ਥਾਣਾ ਭੋਗਪੁਰ ਸਮੇਤ ਪੁਲਿਸ ਪਾਰਟੀ ਵੱਲੋਂ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ ਜਾਣਕਾਰੀ ਮੁਤਾਬਿਕ ਏ.ਐਸ.ਆਈ. ਬਲਵਿੰਦਰ ਸਿੰਘ ਸਾਥੀਆਂ ਸਮੇਤ ਗਸ਼ਤ ਕਰ ਰਹੇ ਸਨ ਕਿ ਇਕ ਸ਼ੱਕੀ ਵਿਅਕਤੀ ਜੋ ਕਿ ਆਪਣੇ ਮੋਢੇ ਉਤੇ ਇਕ ਬੋਰਾ ਚੁੱਕ ਕੇ ਪੈਦਲ ਆਉਦਾ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਸਾਈਡ ਨੂੰ ਤੁਰ ਪਿਆ ਸ਼ੱਕ ਹੋਣ ਉਤੇ ਉਸਦੀ ਤਲਾਸ਼ੀ ਲਈ ਗਈ ਤਾਂ ਉਸਦੇ ਬੋਰੇ ਵਿਚੋਂ 8 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਗਿਆ ਦੋਸ਼ੀ ਦੀ ਪਛਾਣ ਬਲਵੰਤ ਸਿੰਘ ਪੁਤਰ ਹਰਜੀਤ ਸਿੰਘ ਵਾਸੀ ਪਿੰਡ ਬਜਾਜ ਥਾਣਾ ਭੁਲੱਥ ਵਜੋਂ ਹੋਈ ਹੈ। ਪੁਲਿਸ ਨੇ ਧਾਰਾ ਐਨ.ਡੀ.ਪੀ.ਐਸ.ਐਕਟ 15.61.85 ਤਹਿਤ ਮਾਮਲਾ ਦਰਜ ਕਰ ਲਿਆ ਹੈ।

LEAVE A REPLY