ਅੰਮ੍ਰਿਤਸਰ ਰੇਲ ਹਾਦਸਾ : ਨਵਜੋਤ ਕੌਰ ਸਿੱਧੂ ਨੂੰ ਮਿਲੀ ਕਲੀਨ ਚਿੱਟ

0
219

ਅੰਮ੍ਰਿਤਸਰ (ਟੀ.ਐਲ.ਟੀ. ਨਿਊਜ)- ਅੰਮ੍ਰਿਤਸਰ ਵਿਖੇ ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਰੇਲ ਹਾਦਸੇ ਦੀ ਜਾਂਚ ਲਈ ਕਾਇਮ ਕੀਤੀ ਗਈ ਜਾਂਚ ਕਮੇਟੀ ਦੀ ਰਿਪੋਰਟ ‘ਚ ਨਵਜੋਤ ਕੌਰ ਸਿੱਧੂ ਨੂੰ ਵੱਡੀ ਰਾਹਤ ਮਿਲ ਗਈ ਹੈ। ਮੈਜਿਸਟਰੇਟੀ ਜਾਂਚ ਕਰ ਰਹੇ ਜਲੰਧਰ ਦੇ ਡਿਵੀਜ਼ਲ ਕਮਿਸ਼ਨਰ ਬੀ ਪੁਰਸ਼ਾਰਥ ਨੇ ਕਿਹਾ ਕਿ ਦਰਦਨਾਕ ਹਾਦਸੇ ਲਈ ਸਿੱਧੂ ਜੋੜਾ ਕਿਸੇ ਵੀ ਤਰ੍ਹਾਂ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਨੇ ਸਿਵਲ ਪ੍ਰਸ਼ਾਸਨ, ਮਿਊਂਸਿਪਲ ਕਾਰਪੋਰੇਸ਼ਨ, ਰੇਲਵੇ ਤੇ ਪੁਲਸ ਅਧਿਕਾਰੀਆਂ ਨੂੰ ਹਾਦਸੇ ਲਈ ਜ਼ਿੰਮੇਵਾਰ ਠਹਿਰਾਈਆਂ ਹੈ। ਰਿਪੋਰਟ ‘ਚ ਸਿੱਧੂ ਜੋੜੇ ਦੇ ਕਰੀਬੀ ਮਿਊਂਸਿਪਲ ਕੌਂਸਲਰ ਮਿੱਠੂ ਮੈਦਾਨ ਸਮੇਤ ਦੁਸਹਿਰਾ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵਲੋਂ ਮੈਜਿਸਟਰੇਟ ਦੀ ਰਿਪੋਰਟ ਮੁਖ ਮੰਤਰੀ ਨੂੰ ਰਿਪੋਰਟ ਸੌਂਪੀ ਗਈ ਹੈ, ਜਿਸ ‘ਚ ਜਾਂਚ ਕਾਰਵਾਈ ਦੀ ਮੰਗ ਕੀਤੀ ਗਈ ਹੈ।

LEAVE A REPLY