ਬਾਦਲਾਂ ਦੇ ਕਰੀਬੀ ਕੋਲਿਆਂਵਾਲੀ ਨੇ ਅਦਾਲਤ ਵਿੱਚ ਕੀਤਾ ਆਤਮਸਮਰਪਣ

0
1124

ਮੋਹਾਲੀ (ਟੀ.ਐਲ.ਟੀ. ਨਿੳੂਜ਼)- ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਅਕਾਲੀ ਨੇਤਾ ਦਿਆਲ ਸਿੰਘ ਕੋਲਿਆਂਵਾਲੀ ਨੇ ਭਿ੍ਰਸ਼ਟਾਚਾਰ ਦੇ ਮਾਮਲੇ ਉੱਤੇ ਵੀਰਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਆਤਮਸਮਰਪਣ ਕਰ ਲਿਆ ਹੈ। ਭਿ੍ਰਸ਼ਟਾਚਾਰ ਦੇ ਮਾਮਲੇ ਉੱਤੇ ਹਾਈਕੋਰਟ ਵੱਲੋਂ ਕੋਲਿਆਂਵਾਲੀ ਦੀ ਜਮਾਨਤ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਕੋਲਿਆਂਵਾਲੀ ਨੇ ਸੁਪ੍ਰੀਮ ਕੋਰਟ ਵਿੱਚ ਜਮਾਨਤ ਲਈ ਮੰਗ ਦਰਜ ਕੀਤੀ ਸੀ। ਪਰ ਸੁਪਰੀਮ ਕੋਰਟ ਨੇ ਕੋਲਿਆਂਵਾਲੀ ਨੂੰ ਅਦਾਲਤ ਵਿੱਚ ਆਤਮਸਮਰਪਣ ਹੋਣ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਦਾ ਕਹਿਣਾ ਸੀ ਕਿ ਜੇਕਰ ਕੋਲਿਆਂਵਾਲੀ ਅਦਾਲਤ ਦੇ ਨਿਰਦੇਸ਼ਾਂ ਦੇ ਅਨੁਸਾਰ ਆਤਮਸਮਰਪਣ ਨਹੀਂ ਕਰਦੇ ਹਨ ਤਾਂ ਉਨਾਂ ਨੂੰ ਭਗੌੜਾ ਕਰਾਰ ਦਿੱਤਾ ਜਾ ਸਕਦਾ ਹੈ। ਜਿਸਦੇ ਚਲਦੇ ਕੋਲਿਆਂਵਾਲੀ ਨੇ ਵੀਰਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਆਤਮਸਮਰਪਨ ਕਰ ਲਿਆ ।

LEAVE A REPLY