ਸੰਘਣੀ ਧੁੰਦ ਕਾਰਨ ਵਾਪਰਿਆ ਦਰਦਨਾਕ ਸੜਕ ਹਾਦਸਾ

ਦੋ ਪੁਲਿਸ ਮੁਲਾਜ਼ਮਾਂ ਦੀ ਮੌਤ

0
94

ਹੰਡਿਆਇਆ, (ਟੀ.ਐਲ.ਟੀ. ਨਿਊਜ)- ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਮ੍ਰਿਤਕ ਮੁਲਾਜ਼ਮਾਂ ਦੀ ਪਹਿਚਾਣ ਗੁਰਮੀਤ ਸਿੰਘ ਅਤੇ ਮਲਕੀਤ ਸਿੰਘ ਦੇ ਰੂਪ ‘ਚ ਹੋਈ ਹੈ। ਦੋਵੇਂ ਏ. ਐੱਸ. ਆਈ. ਸਨ। ਮਿਲੀ ਜਾਣਕਾਰੀ ਮੁਤਾਬਕ ਸਾਰੇ ਮੁਲਾਜ਼ਮ ਕਾਰ ‘ਚ ਸਵਾਰ ਹੋ ਕੇ ਬਠਿੰਡਾ ਤੋਂ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਡਿਊਟੀ ‘ਤੇ ਜਾ ਰਹੇ ਸਨ। ਇਸ ਦੌਰਾਨ ਇਨ੍ਹਾਂ ਦੀ ਕਾਰ ਹੰਡਿਆਇਆ ਚੌਕ ‘ਚ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾਅ ਗਈ। ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਪੁਲਿਸ ਮੁਲਾਜ਼ਮਾਂ ਗੁਰਮੀਤ ਸਿੰਘ ਅਤੇ ਮਲਕੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਰਛਪਾਲ ਸਿੰਘ ਅਤੇ ਸਾਧੂ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਦੋਹਾਂ ਜ਼ਖ਼ਮੀਆਂ ਨੂੰ ਪਟਿਆਲਾ ਦੇ ਇੱਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।

LEAVE A REPLY