ਠੰਢ ਦੇ ਵਧਣ ਕਾਰਨ ਬਦਲੇ ਸਕੂਲਾਂ ਦੇ ਟਾਈਮ

0
94

ਫ਼ਿਰੋਜ਼ਪੁਰ (ਟੀ.ਐਲ.ਟੀ. ਨਿਊਜ)- ਪੰਜਾਬ ਵਿੱਚ ਪੈ ਰਹੀ ਠੰਢ ਤੇ ਧੁੰਦ ਨੂੰ ਵੇਖਦਿਆਂ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸਕੂਲਾਂ ਦੇ ਸਮੇਂ ਬਦਲ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਲੱਗਣ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਘਣੀ ਧੁੰਦ ਤੇ ਸਰਦ ਰੁੱਤ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਲੱਗਣਗੇ ਜਦ ਕਿ ਛੁੱਟੀ ਸਬੰਧਤ ਸਕੂਲ ਦੇ ਲਾਗੂ ਸ਼ਡਿਊਲ ਅਨੁਸਾਰ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਦ ਰੁੱਤ ਦਾ ਮੌਸਮ ਚੱਲ ਰਿਹਾ ਹੈ ਤੇ ਧੁੰਦ ਵੀ ਪੈ ਰਹੀ ਹੈ। ਇਸ ਕਾਰਨ ਛੋਟੇ ਬੱਚਿਆ ਦੀ ਸਿਹਤ ਖ਼ਰਾਬ ਹੋਣ ਦਾ ਜ਼ਿਆਦਾ ਡਰ ਹੁੰਦਾ ਹੈ। ਇਸ ਤੋਂ ਇਲਾਵਾ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵਾਪਰਨ ਦਾ ਵੀ ਡਰ ਰਹਿੰਦਾ ਹੈ। ਇਹ ਹੁਕਮ 2 ਜਨਵਰੀ ਤੋਂ ਲੈ ਕੇ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

LEAVE A REPLY