ਕੋਲਿਆਂ ਦੀ ਜ਼ਹਿਰੀਲੀ ਗੈੱਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ

0
177

ਜਲੰਧਰ, (ਰਮੇਸ਼ ਗਾਬਾ)- ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ 10 ‘ਚ ਕਿਰਾਏ ਦੇ ਮਕਾਨ ‘ਚ ਰਹਿੰਦੇ ਪਤੀ-ਪਤਨੀ ਦੀ ਭੇਦ ਭਰੇ ਹਾਲਾਤ ‘ਚ ਮੌਤ ਹੋ ਗਈ। ਇਸ ਸੰਬੰਧੀ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਭਾਰਗੋ ਕੈਂਪ ਦੇ ਐਸ.ਐਚ.ਓ. ਬਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਰਣਜੀਤ ਕੁਮਾਰ ਆਪਣੀ ਪਤਨੀ ਰੀਟਾ ਦੇ ਨਾਲ ਕਮਰੇ ‘ਚ ਸੁੱਤਾ ਹੋਇਆ ਸੀ। ਸੌਣ ਸਮੇਂ ਉਨ੍ਹਾਂ ਨੇ ਕਮਰੇ ‘ਚ ਕੋਲਿਆਂ ਦੀ ਅੱਗ ਬਾਲੀ ਹੋਈ ਸੀ। ਸਵੇਰੇ ਜਦੋਂ ਉਨ੍ਹਾਂ ਦੇ ਬੱਚਿਆਂ ਨੇ ਕਮਰੇ ‘ਚ ਆ ਕੇ ਦੇਖਿਆ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ। ਥਾਣਾ ਮੁਖੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਲੱਗ ਰਿਹਾ ਹੈ ਕਿ ਕਮਰੇ ‘ਚ ਬਣੀ ਕੋਲਿਆਂ ਦੀ ਗੈੱਸ ਨਾਲ ਦੋਵਾਂ ਦੀ ਮੌਤ ਹੋਈ ਹੈ। ਪੁਲਿਸ ਨੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਰਖਵਾ ਦਿੱਤਾ ਹੈ।

LEAVE A REPLY