ਅਧਿਆਪਕਾਂ ਉੱਤੇ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਸਫਾਈ ਮਜਦੂਰ ਯੂਨੀਅਨ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

0
184

4

ਜਲੰਧਰ (ਰਮੇਸ਼ਗ ਗਾਬਾ)- ਪਿਛਲੇ ਦਿਨ ਪਟਿਆਲਾ ਵਿੱਚ ਸ਼ਾਂਤਮਈ ਧਰਨਾ ਦੇ ਰਹੇ ਅਧਿਆਪਕਾਂ ਉੱਤੇ ਪੁਲਿਸ ਨੇ ਲਾਠੀਚਾਰਜ ਕੀਤਾ। ਪੰਜਾਬ ਸਫਾਈ ਮਜਦੂਰ ਯੂਨੀਅਨ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ। ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ਨੇ ਕਿਹਾ ਕਿ ਜੋ ਲੋਕ ਸਾਡੇ ਬੱਚਿਆਂ ਦਾ ਭਵਿੱਖ ਸਵਾਰਨ ਦਾ ਕੰਮ ਕਰਦੇ ਹਨ ਉਨ੍ਹਾਂ ਉੱਤੇ ਸਰਕਾਰ ਦੁਆਰਾ ਲਾਠੀਚਾਰਜ ਕੀਤਾ ਜਾਣਾ ਅਤਿ ਸ਼ਰਮਨਾਕ ਅਤੇ ਨਿੰਦਣਯੋਗ ਹੈ। ਪੰਜਾਬ ਸਰਕਾਰ ਦੇ ਇਸ ਵਤੀਰੇ ਨਾਲ ਉਸਦੀ ਛਵੀ ਖ਼ਰਾਬ ਹੋਈ ਹੈ। ਇਸ ਗੱਲ ਦਾ ਵਿਰੋਧ ਕਰਦੇ ਹੋਏ ਪੰਜਾਬ ਸਫਾਈ ਮਜਦੂਰ ਯੂਨੀਅਨ ਨੇ ਅੱਜ ਜਲੰਧਰ ਵਿੱਚ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ।

LEAVE A REPLY