ਨਸ਼ਿਆਂ ਦੇ ਖਾਤਮੇ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸੈਂਕੜੇ ਵਲੰਟੀਅਰਾਂ ਨੇ ਸਹੁੰ ਚੁੱਕੀ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

0
199

ਜਲੰਧਰ (ਰਮੇਸ਼ ਗਾਬਾ)ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਅੱਜ ਸੈਂਕੜੇ ਨੌਜਵਾਨਾਂ ਵਲੋਂ ਜਲੰਧਰ ਜਿਲ੍ਹੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਯਤਨਸ਼ੀਲ ਹੋਣ ਦੀ ਸਹੁੰ ਚੁੱਕੀ ਗਈ।

ਅੱਜ ਇੱਥੇ ਡੇਵੀਏਟ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਸੰਸਥਾਵਾਂ ਦੇ ਵਲੰਟੀਅਰਾਂ ਨੂੰ ਨਸ਼ਿਆਂ ਵਿਰੁੱਧ ਲੜਨ ਦਾ ਪ੍ਰਣ ਲਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ  ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਦੀ ਸੋਚ ਅਨੁਸਾਰ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿਚ ਸਭ ਤੋਂ ਵੱਡੀ ਅੜਚਨ ਨਸ਼ੇ ਹਨ, ਜੋ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਖੁਣ ਵਾਂਗ ਖਾ ਰਹੇ ਹਨ। ਉਨਾਂ ਕਿਹਾ ਕਿ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਇਕ ਜਨਤਕ ਲਹਿਰ ਬਣਾਇਆ ਜਾਵੇ ਤਾਂ ਜੋ ਨਸ਼ੇ ਨੂੰ ਖਤਮ ਕੀਤਾ ਜਾ ਸਕੇ। ਉਨÎ੍ਹਾਂ ਕਿਹਾ ਕਿ  ਸ਼ਹੀਦਾਂ ਨੂੰ ਅਸਲ ਸ਼ਰਧਾਂਜਲੀ ਵੀ ਨਸ਼ਾ ਮੁਕਤ  ਸਮਾਜ ਦੀ ਸਿਰਜਣਾ ਕਰਕੇ ਹੀ ਦਿੱਤੀ ਜਾ ਸਕਦੀ ਹੈ।

ਸ਼ਹੀਦਾਂ ਦੀ ਸ਼ਹਾਦਤ ਨੂੰ ਸਜਦਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦੇਸ਼ੀਆਂ ਤੋਂ ਦੇਸ਼ ਨੂੰ ਆਜਾਦ ਕਰਵਾਉਣ ਲਈ ਇਨ੍ਹਾਂ ਸ਼ਹੀਦਾਂ ਨੇ ਆਪਣੀ ਚੜ੍ਹਦੀ ਜਵਾਨੀ ਵਿਚ ਹੀ ਸ਼ਹਾਦਤ ਦੇ ਦਿੱਤੀ, ਜਿਸਦੀ ਮਿਸਾਲ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਮਕਸਦ ਹਿੰਸਾ ਫੈਲਾਕੇ ਦਹਿਸ਼ਤ ਪੈਦਾ ਕਰਨਾ ਨਹੀਂ ਸੀ ਸਗੋਂ ਦੇਸ਼ ਦੇ ਲੋਕਾਂ ਨੂੰ ਗੁਲਾਮੀ ਵਿਰੁੱਧ ਜਾਗਰੂਕ ਕਰਕੇ ਦੇਸ਼ ਨੂੰ ਆਜਾਦ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵਲੋਂ ਜਾਤ-ਪਾਤ, ਨਸਲ ਤੇ ਹੋਰ ਵਖਰੇਵਿਆਂ ਤੋਂ ਉਪਰ ਉੱਠਕੇ ਦੇਸ਼ ਦੀ ਸੇਵਾ ਨੂੰ ਸਮਰਪਿਤ ਹੋਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਲਈ ਸਾਨੂੰ ਸਭ ਨੂੰ ਉਨ੍ਹਾਂ ਮਹਾਨ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦਿੰਦੇ ਹੋਏ ਦੇਸ਼  ਦੀ ਤਰੱਕੀ ਲਈ ਦ੍ਰਿੜਤਾ ਤੇ ਸਮਰਪਣ ਨਾਲ ਯਤਨ ਕਰਨੇ ਚਾਹੀਦੇ ਹਨ।

ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਖਲ ਦੀਆਂ ਵਿਦਿਆਰਥਣਾਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਰੋਕਥਾਮ ਬਾਰੇ ਇਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਰਾਹੀਂ ਨੌਜਵਾਨਾਂ ਨੂੰ ਇਸ ਸਮਾਜਿਕ ਕੁਰੀਤੀ ਵਿਰੁੱਧ ਲੜਨ ਦਾ ਹੋਕਾ ਦਿੱਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੈਪਟਨ ਇੰਦਰਜੀਤ ਸਿੰਘ ਧਾਮੀ, ਜਿਲ੍ਹਾ ਗਾਈਡੈਂਸ  ਕੌਸਲਰ ਸੁਰਜੀਤ  ਲਾਲ, ਫੀਲਡ ਪਬਲੀਸਿਟੀ ਅਫਸਰ ਰਾਕੇਸ਼ ਬਾਲੀ, ਡਾਇਰੈਕਟਰ ਰੂਡਸੈਟ ਜਗਦੀਸ਼ ਕੁਮਾਰ, ਡੇਵੀਏਟ ਦੇ ਸਿਵਲ ਇੰਜੀਨਅਰਿੰਗ ਵਿਭਾਗ ਦੇ ਮੁਖੀ ਡਾ. ਸੰੀਜਵ ਨਵਲ ਤੇ ਜਸਦੀਪ ਜੌਹ ਹਾਜ਼ਰ ਸਨ।

1

LEAVE A REPLY