ਅੱਜ ਕਾਂਗਰਸ ‘ਚ ਸ਼ਾਮਲ ਹੋਣਗੇ ਸ਼ਤਰੂਘਨ ਸਿਨਹਾ

0
254

ਨਵੀਂ ਦਿੱਲੀ(TLT) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਬਾਗ਼ੀ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰ ਸ਼ਤਰੂਘਨ ਸਿਨਹਾ ਅੱਜ ਰਸਮੀ ਤੌਰ ‘ਤੇ ਕਾਂਗਰਸ ‘ਚ ਸ਼ਾਮਲ ਹੋਣਗੇ। ਪਿਛਲੇ ਮਹੀਨੇ 28 ਮਾਰਚ ਨੂੰ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਅਤੇ ਸ਼ਾਮਲ ਹੋਣ ਨੂੰ ਲੈ ਕੇ ਦੋਹਾਂ ਵਿਚਾਲੇ ਵਿਸਥਾਰ ‘ਚ ਗੱਲ ਹੋਈ ਸੀ। ਪਿਛਲੇ ਦਿਨੀਂ ਕਾਂਗਰਸ ਦੇ ਬੁਲਾਰੇ ਸ਼ਕਤੀ ਸਿੰਘ ਗੋਇਲ ਨੇ ਇੱਕ ਟਵੀਟ ਕਰਕੇ ਦੱਸਿਆ ਸੀ ਕਿ ਸ਼ਤਰੂਘਨ ਸਿਨਹਾ 6 ਅਪ੍ਰੈਲ ਨੂੰ ਰਸਮੀ ਤੌਰ ‘ਤੇ ਕਾਂਗਰਸ ‘ਚ ਸ਼ਾਮਲ ਹੋਣਗੇ। ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਬਿਹਾਰ ‘ਚ ਪਟਨਾ ਸਾਹਿਬ ਸੀਟ ਤੋਂ ਚੋਣ ਲੜਨਗੇ।

LEAVE A REPLY