ਪਹਿਲੇ ਪੜਾਅ ਦੀ ਪੋਲਿੰਗ ਭਲਕੇ, ਚੋਣ ਪ੍ਰਚਾਰ ਖਤਮ

0
67

ਨਵੀਂ ਦਿੱਲੀ (TLT) 

11 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਦੇ ਪਹਿਲੇ ਪੜਾਅ ਲਈ ਚੋਣ ਪ੍ਰਚਾਰ ਮੰਗਲਵਾਰ ਸ਼ਾਮ 5 ਵਜੇ ਖਤਮ ਹੋ ਗਿਆ। 11 ਨੂੰ ਦੇਸ਼ ਦੇ 20 ਸੂਬਿਆਂ ਅਤੇ ਵੱਖ-ਵੱਖ ਕੇਂਦਰ ਸ਼ਾਸਿਤ ਖੇਤਰਾਂ ਦੀਆਂ 91 ਸੀਟਾਂ ਲਈ ਵੋਟਾਂ ਪੈਣੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰਨਾਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਉਕਤ ਸੀਟਾਂ ‘ਤੇ ਪਿਛਲੇ ਕਈ ਦਿਨਾਂ ਦੌਰਾਨ ਧੂੰਆਂਧਾਰ ਪ੍ਰਚਾਰ ਕੀਤਾ। ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਧਾਨ ਸਭਾਵਾਂ ਦੀਆਂ ਸਭ ਸੀਟਾਂ ਦੇ ਨਾਲ ਹੀ ਓਡਿਸ਼ਾ ਦੀਆਂ 147 ਵਿਚੋਂ 28 ਸੀਟਾਂ ਲਈ ਵੀ ਚੋਣ ਪ੍ਰਚਾਰ ਖਤਮ ਹੋ ਗਿਆ।

5ਵੇਂ ਪੜਾਅ ਦੀ ਪੋਲਿੰਗ ਲਈ ਨੋਟੀਫਿਕੇਸ਼ਨ ਅੱਜ
ਲੋਕ ਸਭਾ ਚੋਣਾਂ ਦੇ 5ਵੇਂ ਪੜਾਅ ਲਈ ਬੁੱਧਵਾਰ ਨੋਟੀਫਿਕੇਸ਼ਨ ਜਾਰੀ ਕੀਤਾ ਜਾਏਗਾ। 7 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਇਲਾਕੇ ਦੀਆਂ 51 ਸੀਟਾਂ ਲਈ ਇਹ ਨੋਟੀਫਿਕੇਸ਼ਨ ਜਾਰੀ ਹੋਵੇਗਾ। ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਆਖਰੀ ਮਿਤੀ 18 ਅਪ੍ਰੈਲ ਹੈ। ਜਾਂਚ ਪੜਤਾਲ 20 ਨੂੰ ਹੋਵੇਗੀ ਅਤੇ 22 ਤੱਕ ਨਾਂ ਵਾਪਸ ਲਏ ਜਾ ਸਕਣਗੇ। 5ਵੇਂ ਪੜਾਅ ਅਧੀਨ ਉੱਤਰ ਪ੍ਰਦੇਸ਼ ਦੀਆਂ 14, ਰਾਜਸਥਾਨ ਦੀਆਂ 12, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੀਆਂ 7-7, ਬਿਹਾਰ ਦੀਆਂ 5, ਝਾਰਖੰਡ ਦੀਆਂ 4 ਅਤੇ ਜੰਮੂ-ਕਸ਼ਮੀਰ ਦੀਆਂ 2 ਸੀਟਾਂ ਲਈ ਵੋਟਾਂ ਪੈਣਗੀਆਂ। ਇਨ੍ਹਾਂ ਵਿਚੋਂ ਅਨੰਤਨਾਗ ਲੋਕ ਸਭਾ ਹਲਕੇ ਦਾ ਇਕ ਹਿੱਸਾ ਵੀ ਸ਼ਾਮਲ ਹੈ।

LEAVE A REPLY