ਚੋਣਾਂ ਤੋਂ ਇੱਕ ਦਿਨ ਪਹਿਲਾਂ ਮੋਦੀ ਸਰਕਾਰ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ

0
139

ਨਵੀਂ ਦਿੱਲੀ: ਰਾਫਾਲ ਸੌਦੇ ‘ਤੇ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਰਾਫਾਲ ਡੀਲ ‘ਤੇ ਮੋਦੀ ਸਰਕਾਰ ਦੇ ਸਾਰੇ ਇਤਰਾਜ਼ ਖਾਰਜ ਕਰ ਦਿੱਤੇ ਹਨ। ਤਿੰਨ ਜੱਜਾਂ ਦੀ ਬੈਂਚ ਨੇ ਕਿਹਾ ਕਿ ਜੋ ਕਾਗਜ਼ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ, ਇਹ ਮੰਨਣਯੋਗ ਹਨ। ਸੁਪਰੀਮ ਕੋਰਟ ਨੇ ਸਰਕਾਰ ਦੀ ਅਰਜ਼ੀ ਖਾਰਜ ਕਰਦਿਆਂ ਕਿਹਾ ਕਿ ਲੀਕ ਹੋਏ ਦਸਤਾਵੇਜ਼ ਸਬੂਤਾਂ ਵਜੋਂ ਮੰਨਣਯੋਗ ਹਨ ਤੇ ਉਨ੍ਹਾਂ ਦੀ ਜਾਂਚ ਕੀਤੀ ਜਾਏਗੀ। ਰਾਫਾਲ ਨਾਲ ਸਬੰਧਤ ਜੋ ਵੀ ਕਾਗਜ਼ਾਤ ਸਾਹਮਣੇ ਆਏ ਹਨ, ਉਹ ਸਾਰੇ ਇਸ ਮਾਮਲੇ ਦੀ ਸੁਣਵਾਈ ਦਾ ਹਿੱਸਾ ਹੋਣਗੇ।

ਪੂਰਾ ਮਾਮਲਾ

ਦੂਜੇ ਪਾਸੇ ਮਾਇਆਵਤੀ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਭਾਰਤ ਦੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਦੇ ਅਸਤੀਫੇ ਦੀ ਮੰਗ ਚੁੱਕੀ ਹੈ। ਉਨ੍ਹਾਂ ਵੀ ਇਸ ਸਬੰਧੀ ਟਵੀਟ ਕਰਕੇ ਮੋਦੀ ਸਰਕਾਰ ‘ਤੇ ਭੜਾਸ ਕੱਢੀ। ਉਨ੍ਹਾਂ ਤੋਂ ਇਲਾਵਾ ਵਿਰੋਧੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਮੋਦੀ ਸਰਕਾਰ ‘ਤੇ ਨਿਸ਼ਾਨੇ ਸਾਧੇ।

LEAVE A REPLY