ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਚੌਧਰੀ ਨੰਦ ਲਾਲ ਦਾ ਅੰਤਿਮ ਸਸਕਾਰ

0
145

ਚੰਦਿਆਣੀ ਖ਼ੁਰਦ (TLT) ਹਲਕਾ ਬਲਾਚੌਰ ਤੋਂ ਚਾਰ ਵਿਧਾਇਕ ਅਤੇ ਦੋ ਵਾਰ ਸੰਸਦ ਮੈਂਬਰ ਰਹੇ ਚੌਧਰੀ ਨੰਦ ਲਾਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਕਰੀਮਪੁਰ ਧਿਆਨੀ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਡਾ. ਸੁੱਖੀ ਸਮੇਤ ਵੱਡੀ ਗਿਣਤੀ ‘ਚ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ।

LEAVE A REPLY