ਸੈਕਟਰੀ ਆਰ.ਟੀ.ਏ ਵਲੋਂ ਵੋਟਰ ਜਾਗਰੂਤਾ ਲਈ ਹਸਤਾਖਰ ਮੁਹਿੰਮ ਦਾ ਆਗਾਜ਼

0
98

ਜਲੰਧਰ (ਰਮੇਸ਼ ਗਾਬਾ/ਵਰਿੰਦਰ) ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਬਾਰੇ ਜਾਨੂੰ ਕਰਵਾਉਣ ਦੇ ਮਕਸਦ ਨਾਲ ਇੱਕ ਅਹਿਮ ਪੁਲਾਂਘ ਪੱਟਦੇ ਜਲੰਧਰ ਦੀ ਸੈਕਟਰੀ ਆਰ.ਟੀ.ਏ ਕਮ ਸਹਾਇਕ ਰੀਟਰਨਿੰਗ ਅਫਸਰ ਜਲੰਧਰ ਕੈਂਟ ਵਿਧਾਨ ਸਭਾ ਹਲਕਾ ਡਾ. ਨਾਯਨ ਜੱਸਲ ਨੇ ਆਪਣੇ ਦਫਤਰ ਵਿਖੇ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆ ਡਾ.ਜੱਸਲ ਨੇ ਦੱਸਿਆਂ ਕਿ ਵੋਟ ਦੇ ਅਧਿਕਾਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਇੱਕ ਫਲੈਕਸ ਆਰ.ਟੀ.ਏ ਦਫਤਰ ਵਿਖੇ ਲਗਾਈ ਗਈ ਹੈ ਜਿਸ ਉੱਤੇ ਵੋਟਰਾਂ ਦੀ ਸਹੁੰ ਵੀ ਅੰਕਿਤ ਹੈ ਕਿ ਹਰ ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਬਿਨਾ ਕਿਸੇ ਡਰ  ਦੇ ਕਰੇਗਾ। ਉਨਾਂ ਕਿਹਾ ਕਿ ਆਰ.ਟੀ.ਏ  ਦਫਤਰ ਵਿਖੇ ਆਉਣ ਵਾਲੇ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਉਨਾ ਨੂੰ ਇਸ ਹਸਤਾਖਰ ਮੁਹਿੰਮ ਵਿਚ ਸ਼ਾਮਲ ਹੋਣ ਲਈ ਪ੍ਰੇਰਿਆ ਜਾਵੇਗਾ। ਉਨਾਂ ਕਿਹਾ ਕਿ ਇਸ਼ ਮੁਹਿੰਮ ਦਾ ਮੁੱਖ ਮਕਸਦ ਆਉਣ ਵਾਲੀਆ ਲੋਕ ਸਭਾ ਚੋਣਾ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਹੈ।ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਚੋਣਾ ਵਿਚ ਲੋਕਾਂ  ਦੀ ਸ਼ਮੂਲੀਅਤ ਨੂੰ ਵਧਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਇਸ਼ ਲਈ ਸਵੀਪ ਮੁਹਿੰਮ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੀ.ਡਬਲੂ.ਡੀ ਤੇ ਨੌਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਲਈ ਪ੍ਰੇਰਿਤ ਕਰਨ ਲਈ ਵੱਧ ਤੋਂ ਵੱਧ ਤਵੱਜੋਂ ਦਿੱਤੀ ਜਾਵੇਗੀ।

LEAVE A REPLY