ਬੀ. ਐੱਸ. ਐੱਫ. ਨੇ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਤਸਕਰ ਕੀਤਾ ਕਾਬੂ

0
279

ਫ਼ਿਰੋਜ਼ਪੁਰ(TLT) ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਤਾਇਨਾਤ 29 ਬਟਾਲੀਅਨ ਬੀ. ਐੱਸ. ਐੱਫ. ਨੇ ਮਮਦੋਟ ਸੈਕਟਰ ‘ਚ ਪੈਂਦੀ ਚੌਕੀ ਲੱਖਾ ਸਿੰਘ ਵਾਲਾ ਨੇੜਿਓਂ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਉਸ ਕੋਲੋਂ ਦੋ ਪੈਕਟ ਹੈਰੋਇਨ ਬਰਾਮਦ ਹੋਈ ਹੈ, ਜਿਸ ਦਾ ਕੁੱਲ ਵਜ਼ਨ 1 ਕਿਲੋ, 690 ਗ੍ਰਾਮ ਦੱਸਿਆ ਜਾ ਰਿਹਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਪੁੱਤਰ ਠਾਕੁਰ ਸਿੰਘ ਵਾਸੀ ਬਾਰੇ ਕੇ ਵਜੋਂ ਹੋਈ ਹੈ, ਜਿਹੜਾ ਕਿ ਪਾਕਿਸਤਾਨੋਂ ਆਈ ਹੈਰੋਇਨ ਦੀ ਖੇਪ ਲੈ ਕੇ ਆਇਆ ਸੀ।

LEAVE A REPLY