ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਲੋਕ ਸਭਾ ਚੋਣਾਂ ਦੌਰਾਨ ਨਾਮਜ਼ਦਗੀਆਂ ਪ੍ਰਾਪਤ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਉਮੀਦਵਾਰ ਸਮੇਤ 5 ਵਿਅਕਤੀ ਹੀ ਨਾਮਜ਼ਦਗੀ ਭਰਨ ਸਮੇਂ ਹੋ ਸਕਦੇ ਹਨ ਡੀ.ਸੀ.ਅਦਾਲਤ ‘ਚ ਦਾਖਲ

0
297

ਜਲੰਧਰ (ਹਰਪ੍ਰੀਤ ਸਿੰਘ ਕਾਹਲੋਂ) ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਲੋਕ ਸਭਾ ਚੋਣਾਂ ਦੌਰਾਨ 22 ਅਪ੍ਰੈਲ ਤੋਂ ਨਾਮਜ਼ਦਗੀਆਂ ਪ੍ਰਾਪਤ ਕਰਨ ਸਬੰਧੀ ਸ਼ੁਰੂ ਹੋ ਰਹੀ ਪ੍ਰਕਿਰਿਆ ਨੂੰ ਸਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਾਰੇ ਪ੍ਰਬੰਧਾਂ ਨੂੰ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਦੌਰਾਨ ਆਦਰਸ਼ ਚੋਣ ਜ਼ਾਬਤੇ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਨਿਯਮਾਂ ਅਨੁਸਾਰ 22 ਤੋਂ 29 ਅਪ੍ਰੈਲ ਤੱਕ ਜਿਥੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗਜ਼ ਭਰੇ ਜਾਣੇ ਹਨ ਵਿਖੇ ਉਮੀਦਵਾਰ ਸਮੇਤ 5 ਵਿਅਕਤੀਆਂ ਨੂੰ ਹੀ ਦਾਖਲ ਹੋਣ ਦੀ ਆਗਿਆ ਦਿੱਤੀ ਜਾਵੇਗੀ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਚਾਰੂ,ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਨਾਮਜ਼ਦਗੀ ਕਾਗਜ਼ ਕੇਵਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਦੁਆਰਾ ਅਦਾਲਤੀ ਕਮਰੇ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਜਲੰਧਰ ਦੀ ਨਾ ਮੌਜੂਦਗੀ ਦੀ ਸਥਿਤੀ ਵਿੱਚ ਨਾਮਜ਼ਦਗੀ ਕਾਗਜ ਸਬ ਡਵੀਜ਼ਨਲ ਮੈਜਿਸਟਰੇਟ ਜਲੰਧਰ-2 ਸ੍ਰੀ ਪਰਮਵੀਰ ਸਿੰਘ ਵਲੋਂ ਪ੍ਰਾਪਤ ਕੀਤੇ ਜਾਣਗੇ। ਦੋਵਾਂ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆਂ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ।   ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਇਕ ਟੀਮ ਦਾ ਵੀ ਗਠਨ ਕੀਤਾ ਗਿਆ ਜੋ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਏਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਪੀ.ਬੀ.ਐਸ.ਪਰਮਾਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਚਿਨ ਗਰਗ, ਉਪ ਮੰਡਲ ਮੈਜਿਸਟਰੇਟ ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਪੁਲਿਸ ਬੀ.ਆਈ.ਐਸ.ਚਾਹਲ ਅਤੇ ਹੋਰ ਵੀ ਹਾਜ਼ਰ ਸਨ।

2019

LEAVE A REPLY