ਨੌਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ‘ਚ ਸਜਾਏ ਜਲੌਅ

0
160

ਅੰਮ੍ਰਿਤਸਰ (TLT) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਵਿਖੇ ਜਲੌਅ ਸਜਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ‘ਤੇ ਬੈਠ ਕੇ ਚਵਰ ਸਾਹਿਬ ਦੀ ਸੇਵਾ ਨਿਭਾਈ। ਇਸ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਧਾਰਮਿਕ ਸਮਾਗਮ ਦਾ ਕਰਵਾਇਆ ਗਿਆ। ਸੰਗਤ ਨੇ ਪਰਿਵਾਰਾਂ ਸਮੇਤ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਲੰਮੀਆਂ ਕਤਾਰਾਂ ਵਿਚ ਲੱਗ ਕੇ ਦਰਸ਼ਨ ਕੀਤੇ। ਰਾਗੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

LEAVE A REPLY