ਪਤੀ ਵੱਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ

0
141

ਹਰੀਕੇ ਪੱਤਣ (TLT news) ਥਾਣਾ ਹਰੀਕੇ ਅਧੀਨ ਆਉਂਦੇ ਪਿੰਡ ਪਨਗੋਟਾ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਨੇ ਘੋਟਣਾ ਮਾਰ ਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਪ੍ਰਵੀਨ ਕੌਰ (37) ਜੋ ਕਿ ਤਿੰਨ ਬੱਚਿਆ ਦੀ ਮਾਂ ਸੀ, ਜਦੋਂ ਸੁੱਤੀ ਪਈ ਸੀ, ਤਾਂ ਰਾਤ 10 ਕੁ ਵਜੇ ਉਸ ਦੇ ਪਤੀ ਜਸਵੰਤ ਸਿੰਘ ਨੇ ਘੋਟਣਾ ਮਾਰ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਜਸਵੰਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY