ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ

0
122

ਬਠਿੰਡਾ (TLT News)- ਬਠਿੰਡਾ ਦੀ ਅਗਰਵਾਲ ਕਲੋਨੀ ‘ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ ‘ਤੇ ਵੀ ਦੰਦੀਆਂ ਵੱਢੀਆਂ ਹਨ। ਫਿਲਹਾਲ ਪੀੜਤਾ ਨੂੰ ਸਿਵਲ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਕਿ ਉਸ ਦਾ ਇਲਾਜ ਚੱਲ ਰਿਹਾ ਹੈ।

LEAVE A REPLY