6 ਵਿਧਾਨ ਸਭਾ ਹਲਕਿਆਂ ‘ਤੇ ਜ਼ਿਮਨੀ ਚੋਣ ਦੀ ਤਲਵਾਰ ਲਟਕੀ

0
143

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਭਲਕੇ ਆਉਣ ਵਾਲੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਛੇ ਦੇ ਕਰੀਬ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਬਿਗਲ ਵੱਜ ਸਕਦਾ ਹੈ। ਸੱਤਾ ਧਿਰ ਕਾਂਗਰਸ ਸੂਬੇ ਦੀਆਂ 13 ਸੀਟਾਂ ਉਤੇ ਆਉਣ ਵਾਲੇ ਨਤੀਜਿਆਂ ਨੂੰ ਵੇਖ ਕੇ ਲਗੇ ਹੱਥ ਜ਼ਿਮਨੀ ਚੋਣਾਂ ਕਰਾਉਣ ਦੀ ਵੀ ਦੇਰੀ ਨਹੀਂ ਕਰੇਗੀ। ਇਸ ਲਈ ਕਾਂਗਰਸ ਨੇ ਹੁਣੇ ਤੋਂ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਜਿਹੜੇ 6 ਵਿਧਾਨ ਸਭਾ ਹਲਕਿਆਂ ‘ਤੇ ਮੁੜ ਚੋਣਾਂ ਹੋਣ ਦੀ ਤਲਵਾਰ ਲਟਕ ਰਹੀ ਹੈ ਉਨ੍ਹਾਂ ਵਿਚ ਮਾਨਸਾ, ਰੋਪੜ, ਭੁਲੱਥ, ਦਾਖਾ, ਜੈਤੋ ਤੋਂ ਇਲਾਵਾ ਜੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਜਲਾਲਾਬਾਦ ਦੇ ਵਿਧਾਇਕ ਸੁਖਬੀਰ ਸਿੰਘ ਬਾਦਲ ਜਿੱਤ ਜਾਂਦੇ ਹਨ ਤਾਂ ਜਲਾਲਾਬਾਦ ਵਿਧਾਨ ਸਭਾ ਹਲਕੇ ਲਈ ਵੀ ਜ਼ਿਮਨੀ ਚੋਣ ਹੋ ਸਕਦੀ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਚੋਣਾਂ ਦੌਰਾਨ ਕੇਜਰੀਵਾਲ ਦਾ ਝਾੜੂ ਛੱਡ ਕੇ ਕਾਂਗਰਸ ਦੇ ‘ਪੰਜੇ’ ਹੱਥ ਚੜ੍ਹੇ ਦੋ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਸਪੀਕਰ ਨੇ ਮੰਗਲਵਾਰ ਸਵੇਰੇ ਆਪਣਾ ਪੱਖ ਰੱਖਣ ਲਈ ਬੁਲਾਇਆ ਹੈ। ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਪਦ ਤੋਂ ਅਸਤੀਫੇ ਦੇ ਦਿੱਤੇ ਸਨ।

LEAVE A REPLY