ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਖੋਹੀ ਗੱਡੀ

0
93

ਬਾਘਾਪੁਰਾਣਾ (TLT News)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ ‘ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ ਇਨੋਵਾ ਗੱਡੀ ‘ਤੇ ਜਾ ਰਿਹਾ ਸੀ ਕਿ ਚੰਨੂੰਵਾਲਾ ਨਹਿਰ ਨੇੜਿਓਂ ਮੋਟਰਸਾਈਕਲ ‘ਤੇ ਆਏ ਦੋ ਲੁਟੇਰੇ ਪਿਸਤੌਲ ਦੀ ਨੋਕ ‘ਤੇ ਉਨ੍ਹਾਂ ਦੀ ਗੱਡੀ ਖੋਹ ਕੇ ਫ਼ਰਾਰ ਹੋ ਗਏ। ਲੁਟੇਰਿਆਂ ਨੇ ਗੱਡੀ ਦੇ ਨਾਲ ਹੀ ਉਨ੍ਹਾਂ ਦੇ ਮੋਬਾਇਲ ਵੀ ਖੋਹ ਲਏ। ਪਤਾ ਲੱਗਾ ਹੈ ਕਿ ਪੁਲਿਸ ਨੇ ਇਨੋਵਾ ਗੱਡੀ ਸਣੇ ਇੱਕ ਲੁਟੇਰੇ ਨੂੰ ਕਾਬੂ ਕਰ ਲਿਆ ਹੈ ਅਤੇ ਪੁਲਿਸ ਅਧਿਕਾਰੀ ਇਸ ਵਾਰਦਾਤ ਨੂੰ ਲੈ ਕੇ ਜਾਂਚ ਕਰ ਰਹੇ ਹਨ।

LEAVE A REPLY