ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ

0
91

ਬਲਾਚੌਰ (TLT News)- ਬੀਤੀ ਦੇਰ ਰਾਤ ਪੁਲਿਸ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਸੋਭੂਵਾਲ-ਜੀਓਵਾਲ ਬਛੁਆ ਵਿਚਾਲੇ ਖੇਤਾਂ ‘ਚ ਪ੍ਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਦੋ ਮਾਸੂਮ ਬੱਚੀਆਂ ਦੀ ਮੌਤ ਹੋ ਗਈ, ਜਦਕਿ ਝੁੱਗੀਆਂ ‘ਚ ਪਿਆ ਸਾਰਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਮ੍ਰਿਤਕ ਲੜਕੀਆਂ ਦੀ ਪਹਿਚਾਣ ਜੋਤੀ (8) ਅਤੇ ਭੂਰੀ (10) ਦੇ ਵਜੋਂ ਹੋਈ ਹੈ। ਮ੍ਰਿਤਕ ਬੱਚੀਆਂ ਦੇ ਪਿਤਾ ਉਮੇਸ਼ ਮੁਤਾਬਕ ਅੱਗ ਦੀਵੇ ਕਾਰਨ ਲੱਗੀ। ਮੌਕੇ ‘ਤੇ ਪ੍ਰਸ਼ਾਸਨਿਕ ਅਧਿਕਾਰੀ ਪਹੁੰਚੇ ਹੋਏ ਹਨ।

LEAVE A REPLY