ਲੁੱਟ-ਖੋਹ ਦੇ ਮਾਮਲੇ ‘ਚ ਦੋਸ਼ੀਆਂ ਨੂੰ 10-10 ਸਾਲ ਕੈਦ

0
78

ਜਲੰਧਰ, (ਟੀ.ਐਲ.ਪੀ.)—ਐਡੀਸ਼ਨਲ ਸੈਸ਼ਨ ਜੱਜ ਪੀ.ਐਸ. ਗਰੇਵਾਲ ਦੀ ਅਦਾਲਤ ਵੱਲੋਂ ਲੁੱਟ-ਖੋਹ ਦੇ ਮਾਮਲੇ ‘ਚ ਗੁਰਜੰਟ ਸਿੰਘ ਵਾਸੀ ਕੋਟ ਸਦੀਕ ਤੇ ਮਨੀ ਵਾਸੀ ਚੌਹਾਨ ਕਾਲੋਨੀ ਜਲੰਧਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ 10-10 ਸਾਲ ਦੀ ਕੈਦ ਅਤੇ 15-15 ਹਜ਼ਾਰ ਰੁਪਏ ਜੁਰਮਾਨਾ ਅਤੇ ਰਾਜਨ ਉਰਫ ਦੋਲਾ ਉਰਫ ਡੱਲਾ ਵਾਸੀ ਉਜਾਲਾ ਨਗਰ ਨੂੰ 10 ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ। ਇਸ ਮਾਮਲੇ ਵਿਚ ਮੁਲਾਇਮ ਯਾਦਵ ਵੱਲੋਂ ਥਾਣਾ ਭਾਰਗੋ ਕੈਂਪ ਵਿਚ ਰਿਪੋਰਟ ਦਰਜ ਕਰਵਾਈ ਗਈ ਸੀ ਕਿ 3 ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਉਸ ਦਾ ਪਰਸ ਖੋਹ ਕੇ ਲੈ ਗਏ ਹਨ। ਪੁਲਸ ਨੇ ਜਾਂਚ ਦੌਰਾਨ ਗੁਰਜੰਟ ਸਿੰਘ, ਰਾਜਨ ਉਰਫ ਦੌਲਾ ਅਤੇ ਮੰਨੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

LEAVE A REPLY