ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ

0
97

ਨਵੀਂ ਦਿੱਲੀ, (TLT)ਸੀ.ਬੀ.ਆਈ. ਵੱਲੋਂ ਐਤਵਾਰ ਨੂੰ ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸ਼ਾਰਦਾ ਚਿੱਟ ਫ਼ੰਡ ਘੋਟਾਲਾ ਮਾਮਲੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਜਾਰੀ ਕੀਤੇ ਜਾਣ ਦੇ ਬਾਵਜੂਦ ਰਾਜੀਵ ਕੁਮਾਰ ਸੀ.ਬੀ.ਆਈ ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਰਾਜੀਵ ਕੁਮਾਰ ਨੇ ਸੀ.ਬੀ.ਆਈ. ਨੂੰ ਚਿੱਠੀ ਲਿਖ ਕੇ ਮਾਮਲੇ ਉਨ੍ਹਾਂ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆਂ ਹੈ